ਹਰੀਸ਼ ਵਰਮਾ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ਦਾ ਪੋਸਟਰ, ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | March 18, 2020

ਪੰਜਾਬੀ ਅਦਾਕਾਰ ਤੋਂ ਗਾਇਕ ਬਣੇ ਹਰੀਸ਼ ਵਰਮਾ ਇੱਕ ਵਾਰ ਫਿਰ ਤੋਂ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਹਰੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਆਉਣ ਵਾਲੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘#Peendachaska ਨਵਾਂ ਸਿੰਗਲ ਆ ਰਿਹਾ ਹੈ 20 ਮਾਰਚ ਨੂੰ !’

 
View this post on Instagram
 

#Peendachaska New single releasing on March 20th! T series presents Peen da chaska Thank you all for the love! ??

A post shared by Harish Verma (@harishverma_) on

ਹੋਰ ਵੇਖੋ:ਮਿਹਨਤਾਂ ਸਦਕਾ ‘ਫਰਸ਼ਾਂ ਤੋਂ ਅਰਸ਼ਾਂ’ ਤੱਕ ਦਾ ਤੈਅ ਕੀਤਾ ਸਫ਼ਰ ਅਫਸਾਨਾ ਖ਼ਾਨ ਤੇ ਖੁਦਾ ਬਖਸ਼ ਨੇ, ਭੈਣ ਨੇ ਭਰਾ ਦੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ ‘ਪੀਣ ਦਾ ਚਸਕਾ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ ।  ਗੀਤ ਦੇ ਨਾਂਅ ਤੋਂ ਲਗਦਾ ਹੈ ਇਹ ਗੀਤ ਚੱਕਵੀਂ ਬੀਟ ਵਾਲਾ ਹੈ, ਜਿਸ ਨੂੰ ਹਰੀਸ਼ ਵਰਮਾ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ । ਗਾਣੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਤੇ ਦਰਸ਼ਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ ।
ਇਸ ਗੀਤ ਦੇ ਬੋਲ ਮਨਿੰਦਰ ਕੈਲੀ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗਾਣੇ ਦੇ ਸ਼ਾਨਦਾਰ ਵੀਡੀਓ ਨਾਮੀ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਹਰੀਸ਼ ਵਰਮਾ ਤੇ ਪੰਜਾਬੀ ਮਾਡਲ ਗਗਨ ਸਾਹੀ । ਇਹ ਗੀਤ ਟੀਸੀਰੀਜ਼ ਦੇ ਲੇਬਲ ਹੇਠ 20 ਮਾਰਚ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਜੇ ਗੱਲ ਕਰੀਏ ਹਰੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਗਾਇਕੀ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਰਹਿੰਦੇ ਨੇ । ਬਹੁਤ ਜਲਦ ਉਹ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਨੇ । ਉਹ ਪ੍ਰਭ ਗਿੱਲ ਤੇ ਯੁਵਰਾਜ ਹੰਸ ਦੇ ਨਾਲ ਪੰਜਾਬੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਦੋਸਤੀ ਦੀ ਅਹਿਮੀਅਤ ਨੂੰ ਬਿਆਨ ਕਰਦੀ ਇਹ ਫ਼ਿਲਮ 27 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।  

0 Comments
0

You may also like