ਅੱਜ ਹੈ ਗਾਇਕ ਹਰਭਜਨ ਮਾਨ ਤੇ ਹਰਮਨ ਮਾਨ ਦੇ ਵਿਆਹ ਦੀ ਵਰ੍ਹੇਗੰਢ, ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

Written by  Lajwinder kaur   |  July 01st 2021 10:49 AM  |  Updated: July 01st 2021 10:49 AM

ਅੱਜ ਹੈ ਗਾਇਕ ਹਰਭਜਨ ਮਾਨ ਤੇ ਹਰਮਨ ਮਾਨ ਦੇ ਵਿਆਹ ਦੀ ਵਰ੍ਹੇਗੰਢ, ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਰਭਜਨ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਆਪਣੀ ਗਾਇਕੀ ਦੇ ਨਾਲ ਉਨ੍ਹਾਂ ਨੇ ਹਰ ਇੱਕ ਦੇ ਦਿਲ ‘ਚ ਖ਼ਾਸ ਜਗ੍ਹਾ ਬਣਾਈ ਹੈ। ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਹੈ, ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ ਹੈ।

 

harman mann shared her hubby harbhajan mann Image Source: instagram

ਹੋਰ ਪੜ੍ਹੋ : ‘Filhaal 2’ ਦਾ ਟੀਜ਼ਰ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ, ਦਿਲ ਨੂੰ ਛੂਹ ਰਹੀ ਹੈ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ ਦੀ ਜੋੜੀ

ਹੋਰ ਪੜ੍ਹੋ : ਪੰਜਾਬੀ ਗਾਇਕ ਕਰਣ ਰੰਧਾਵਾ ਲੈ ਕੇ ਆ ਰਹੇ ਨੇ ਆਪਣੀ ਪਹਿਲੀ ਮਿਊਜ਼ਿਕ ਐਲਬਮ “RAMBO”, ਹਰਫ ਚੀਮਾ ਨੇ ਵੀ ਪੋਸਟਰ ਸਾਂਝਾ ਕਰਕੇ ਦਿੱਤੀ ਵਧਾਈ

inside image of harbhajan mann lovely post of harman mann on happy anniversary Image Source: instagram

ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਤੇ ਪਤੀ ਹਰਭਜਨ ਮਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-‘ਹੈਪੀ  Anniversary hubby dear! ❤️?’। ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਪਿਆਰੀ ਜਿਹੀ ਜੋੜੀ ਨੂੰ ਵਧਾਈ ਦੇ ਰਹੇ ਨੇ।

harbhajan Maan With Wife Image Source: instagram

ਦੱਸ ਦਈਏ ਹਰਮਨ ਮਾਨ ਤੇ ਹਰਭਜਨ ਮਾਨ ਵੈਸੇ ਕੈਨੇਡਾ 'ਚ ਰਹਿੰਦੇ ਨੇ। ਪਰ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੇ ਨਾਲ ਜੋੜਿਆ ਰੱਖਿਆ। ਜਿਸ ਕਰਕੇ ਉਨ੍ਹਾਂ ਦੇ ਤਿੰਨੋਂ ਬੱਚਿਆਂ ਦੀ ਪੰਜਾਬੀ ਭਾਸ਼ਾ ਨਾਲ ਮੋਹ ਹੈ। ਉਨ੍ਹਾਂ ਦਾ ਵੱਡਾ ਪੁੱਤਰ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ ਚ ਆਪਣੀ ਜਗ੍ਹਾ ਬਣਾ ਰਿਹਾ ਹੈ। ਉਹ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ। ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ । ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਪੰਜਾਬੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ।

 

You May Like This
DOWNLOAD APP


© 2023 PTC Punjabi. All Rights Reserved.
Powered by PTC Network