ਹਰਮਨ ਮਾਨ ਨੇ ਪਤੀ ਹਰਭਜਨ ਮਾਨ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਕਿਹਾ ‘ਲੋਕਾਂ ਨੂੰ ਇਸ ਗੱਲੋਂ ਪ੍ਰੇਰਿਤ ਹੋਣ ਦਿਓ ਕਿ….’

written by Shaminder | October 12, 2022 11:04am

ਅੱਜ ਕੱਲ੍ਹ ਲੋਕ ਆਪਣੀਆਂ ਕਮੀਆਂ ਵੇਖਣ ਦੀ ਬਜਾਏ ਹੋਰਨਾਂ ਲੋਕਾਂ ਦੀ ਜ਼ਿੰਦਗੀ ਦੀ ਤਾਕ ਝਾਕ ਕਰਦੇ ਹਨ । ਵਿਹਲਾ ਅਤੇ ਹੰਕਾਰਿਆ ਹੋਇਆ ਬੰਦਾ ਹਮੇਸ਼ਾ ਆਪਣੇ ਆਪ ਨੂੰ ਪਰਫੈਕਟ ਸਮਝਦਾ ਹੈ । ਉਹ ਅਕਸਰ ਹਮੇਸ਼ਾ ਦੂਜਿਆਂ ‘ਚ ਕਮੀਆਂ ਲੱਭਣ ਦੀ ਕੋਸ਼ਿਸ਼ ਕਰਦਾ ਹੈ ।ਉਹ ਖੁਦ ਦੇ ਔਗੁਣ ਨਹੀਂ ਵੇਖਦਾ ਅਤੇ ਨਾਂ ਹੀ ਉਸ ਨੂੰ ਆਪਣੇ ਔਗੁਣ ਦਿਖਾਈ ਹੀ ਦਿੰਦੇ ਹਨ । ਅਜਿਹੇ ਲੋਕਾਂ ਨੂੰ ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਦੇ ਸੁਨੇਹੇ ਤੋਂ ਕੁਝ ਸਿੱਖਣ ਦੀ ਲੋੜ ਹੈ ।

harbhajan-maans with -wife-harman-mann-min Image Source :Instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਕਿੰਨਰ ਸਮਾਜ ਦੇ ਲੋਕ, ਵੀਡੀਓ ਹੋ ਰਿਹਾ ਵਾਇਰਲ

ਜੀ ਹਾਂ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਨ੍ਹਾਂ ਨੇ ਆਪਣੇ ਪਤੀ ਹਰਭਜਨ ਮਾਨ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਬਹੁਤ ਹੀ ਸੋਹਣਾ ਸੁਨੇਹਾ ਵੀ ਦਿੱਤਾ ਹੈ ।

Harbhajan Mann

ਹੋਰ ਪੜ੍ਹੋ : ਵਾਮਿਕਾ ਗੱਬੀ ਨੇ ਆਪਣੇ ਪਿਤਾ ਦੇ ਨਾਲ ਸ਼ੇਅਰ ਕੀਤਾ ਪਿਆਰਾ ਜਿਹਾ ਵੀਡੀਓ, ਪਿਉ-ਧੀ ਦੀ ਜੋੜੀ ਨੂੰ ਕੀਤਾ ਜਾ ਰਿਹਾ ਪਸੰਦ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਤੁਹਾਨੂੰ ਦੂਜਿਆਂ ਨੂੰ ਪ੍ਰੇਰਿਤ ਕਰਨ ਲਈ ਸੰਪੂਰਨ ਹੋਣ ਦੀ ਲੋੜ ਨਹੀਂ ਹੈ। ਲੋਕਾਂ ਨੂੰ ਇਸ ਗੱਲ ਤੋਂ ਪ੍ਰੇਰਿਤ ਹੋਣ ਦਿਓ ਕਿ ਤੁਸੀਂ ਆਪਣੀਆਂ ਕਮੀਆਂ ਨਾਲ ਕਿਵੇਂ ਨਜਿੱਠਦੇ ਹੋ’। ਉਨ੍ਹਾਂ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਸੁਨੇਹੇ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

Harbhajan Mann Image Source : Instagram

ਲੋਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਪ੍ਰੇਰਣਾਦਾਇਕ ਸੁਨੇਹੇ ਅਕਸਰ ਸਾਂਝੇ ਕਰਦੀ ਰਹਿੰਦੀ ਹੈ । ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੇ ਜਿੰਮ ‘ਚ ਵਰਕ ਆਊਟ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ।

You may also like