ਮਿਸ ਯੂਨੀਵਰਸ ਬਣਨ 'ਤੇ ਹਰਨਾਜ਼ ਸੰਧੂ ਦੇਸ਼ ਭਰ ਤੋਂ ਮਿਲ ਰਹੀਆਂ ਵਧਾਈਆਂ

Reported by: PTC Punjabi Desk | Edited by: Pushp Raj  |  December 13th 2021 12:48 PM |  Updated: December 13th 2021 12:54 PM

ਮਿਸ ਯੂਨੀਵਰਸ ਬਣਨ 'ਤੇ ਹਰਨਾਜ਼ ਸੰਧੂ ਦੇਸ਼ ਭਰ ਤੋਂ ਮਿਲ ਰਹੀਆਂ ਵਧਾਈਆਂ

ਹਰਨਾਜ਼ ਸੰਧੂ ਨੇ Miss Universe 2021ਦਾ ਖਿਤਾਬ ਆਪਣੇ ਨਾਂਅ ਕਰ ਲਿਆ ਹੈ। 21 ਸਾਲਾਂ ਭਾਰਤ ਨੂੰ ਇਹ ਖਿਤਾਬ ਮਿਲਿਆ ਹੈ ਤੇ ਇਹ ਖਿਤਾਬ ਹਾਸਲ ਕਰਨ ਲਈ ਹਰਨਾਜ਼ ਸੰਧੂ ਨੂੰ ਦੇਸ਼ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਵੱਖ-ਵੱਖ ਸ਼ਖਸੀਅਤਾਂ ਨੇ ਹਰਨਾਜ਼ ਦੀ ਇਸ ਉਪਲਬਧੀ ਦੀ ਸ਼ਲਾਘਾ ਕੀਤੀ ਹੈ।

70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਦੇ ਇਲਾਟ ਵਿੱਚ ਆਯੋਜਿਤ ਹੋਇਆ। ਇਸ ਮੁਕਾਬਲੇ ਦੇ ਸ਼ੁਰੂਆਤੀ ਪੜਾਅ ਵਿੱਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਪ੍ਰਤੀਭਾਗੀਆਂ ਨੇ ਹਿੱਸਾ ਲਿਆ, ਪਰ ਤਿੰਨ ਦੇਸ਼ਾਂ ਦੀਆਂ ਮਾਡਲਾਂ ਨੇ ਟਾਪ 3 ਵਿੱਚ ਆਪਣੀ ਥਾਂ ਬਣਾਈ, ਇਸ ਵਿੱਚ ਭਾਰਤ ਦੀ ਹਰਨਾਜ਼ ਸੰਧੂ ਵੀ ਸ਼ਾਮਲ ਸੀ।

ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਬਣਨ ਤੋਂ ਬਾਅਦ ਲਗਾਤਾਰ ਕਈ ਸ਼ਖਸੀਅਤਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਹਰਨਾਜ ਸੰਧੂ ਨੂੰ ਟਵੀਟ ਕਰ ਵਧਾਈ ਦਿੱਤੀ ਹੈ।

ਪੰਜਾਬ ਕਾਂਗਰਸ ਵੱਲੋਂ ਵੀ ਹਰਨਾਜ਼ ਸੰਧੂ ਨੂੰ ਵਧਾਈ ਦਿੱਤੀ ਗਈ ਹੈ। ਹਰਨਾਜ਼ ਦੀ ਸ਼ਲਾਘਾ ਕਰਦੇ ਹੋਏ ਇਹ ਲਿਖਿਆ ਗਿਆ ਹੈ ਕਿ ਪੰਜਾਬ ਦੀ ਧੀ ਹਰਨਾਜ਼ ਸੰਧੂ ਨੂੰ ਵਧਾਈਆਂ। ਜਿਨ੍ਹਾਂ ਨੇ ਮਿਸ ਯੂਨੀਵਰਸ 2021 ਦਾ ਤਾਜ ਆਪਣੇ ਨਾਂਅ ਕਰਕੇ ਇਤਿਹਾਸ ਰਚਿਆ ਹੈ। 21 ਸਾਲ ਬਾਅਦ ਭਾਰਤ ਨੇ ਆਖਿਰੀ ਵਾਰ ਖਿਤਾਬ ਜਿੱਤਦੇ ਹੋਏ 80 ਦੇਸ਼ਾਂ ਦੇ ਮੁਕਾਬਲੇਬਾਜ਼ਾਂ ਨੂੰ ਹਰਾ ਦਿੱਤਾ। ਹਰਨਾਜ ਸੰਧੂ ਤੋਂ ਪਹਿਲਾਂ ਦੋ ਹੋਰ ਮਹਿਲਾਵਾਂ ਨੇ ਇਸ ਮੁਕਾਬਲੇ ਨੂੰ ਜਿੱਤਿਆ ਸੀ।

Kangna insta story Image Source: Insatgram

ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਨੇ ਵੀ ਹਰਨਾਜ਼ ਸੰਧੂ ਨੂੰ ਜਿੱਤ ਦੀ ਵਧਾਈ ਦਿੱਤੀ ਹੈ।

ਅਦਾਕਾਰਾ ਹਿਮਾਸ਼ੀ ਖੁਰਾਣਾ ਨੇ ਵੀ ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਤੇ ਵਧਾਈਆਂ ਦਿੱਤੀਆਂ ਹਨ।

sonam bajwa insta story Image Source: Insatgram

ਪੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਪਾ ਕੇ ਹਰਨਾਜ਼ ਨੂੰ ਜਿੱਤ ਲਈ ਵਧਾਈ ਦਿੱਤੀ ਹੈ।

ਦੱਸਣਯੋਗ ਹੈ ਕਿ ਇਹ ਤੀਜੀ ਵਾਰ ਹੈ, ਜਦੋਂ ਦੇਸ਼ ਦੀ ਧੀ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਸਭ ਤੋਂ ਪਹਿਲਾਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨੇ ਮਿਸ ਯੂਨੀਵਰਸ ਮੁਕਾਬਲਾ (1994) ਵਿੱਚ ਜਿੱਤਿਆ ਸੀ। ਇਸ ਤੋਂ 6 ਸਾਲਾਂ ਬਾਅਦ ਅਦਾਕਾਰਾ ਲਾਰਾ ਦੱਤਾ ਨੇ ਮਿਸ ਯੂਨੀਵਰਸ (2000) ਦਾ ਖਿਤਾਬ ਜਿੱਤ ਕੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਸੀ। ਇਸ ਦੇ ਨਾਲ ਹੀ ਹਰਨਾਜ਼ ਸੰਧੂ ਦੇਸ਼ ਲਈ ਇਸ ਖਿਤਾਬ ਨੂੰ ਹਾਸਲ ਕਰਨ ਵਾਲੀ ਤੀਜੀ ਸ਼ਖਸੀਅਤ ਹੈ, ਜਿਸ ਨੇ ਮਿਸ ਯੂਨੀਵਰਸ ਦਾ ਤੀਜਾ ਖਿਤਾਬ ਭਾਰਤ ਦੀ ਝੋਲੀ 'ਚ ਪਾਇਆ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network