ਹਾਰਡੀ ਸੰਧੂ ਤੇ ਪਰੀਣੀਤੀ ਚੋਪੜਾ ਦੀ ਫ਼ਿਲਮ 'Code Name Tiranga' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ

written by Pushp Raj | September 19, 2022

Film 'Code Name Tiranga' release date: ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਤੇ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਇਨ੍ਹੀਂ ਆਪਣੀ ਆਉਣ ਵਾਲੀ ਫ਼ਿਲਮ 'ਕੋਡ ਨੇਮ ਤਿਰੰਗਾ'  (Code Name Tiranga) ਨੂੰ ਲੈ ਕੇ ਸੁਰਖੀਆਂ 'ਚ ਹਨ। ਹੁਣ ਫ਼ਿਲਮ ਮੇਕਰਸ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ।

Image Source: Instagram

ਅਦਾਕਾਰਾ ਪਰੀਣੀਤੀ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਫ਼ਿਲਮ ਨਾਲ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਦੇ ਵਿੱਚ ਪਰੀਣੀਤੀ ਨੇ ਫ਼ਿਲਮ ਦੇ ਅਧਿਕਾਰਿਤ ਨਾਂਅ ਤੇ ਰਿਲੀਜ਼ ਡੇਟ ਬਾਰੇ ਫੈਨਜ਼ ਨੂੰ ਜਾਣਕਾਰੀ ਦਿੱਤੀ ਹੈ। ਪਰੀਣੀਤੀ ਚੋਪੜਾ ਨੇ ਇਸ ਫ਼ਿਲਮ ਦੇ ਦੋ ਪੋਸਟਰ ਸ਼ੇਅਰ ਕੀਤੇ ਹਨ। ਪੋਸਟਰ ਸ਼ੇਅਰ ਕਰਦੇ ਹੋਏ ਪਰੀਣੀਤੀ ਨੇ ਕੈਪਸ਼ਨ ਵਿੱਚ ਲਿਖਿਆ, " NATION. LOVE. SACRIFICE. 🇮🇳 #CodeNameTiranga। "

ਸ਼ੇਅਰ ਕੀਤੇ ਗਏ ਇਸ ਪੋਸਟ ਵਿੱਚ ਫ਼ਿਲਮ ਦੇ ਦੋ ਪੋਸਟਰ ਨਜ਼ਰ ਆ ਰਹੇ ਹਨ। ਇੱਕ ਪੋਸਟਰ ਦੇ ਵਿੱਚ ਪਰੀਣੀਤੀ ਇੱਕ ਜਾਂਬਾਜ਼ ਸਿਪਾਹੀ ਵਾਂਗ ਹੱਥ ਵਿੱਚ ਬੰਦੂਕ ਫੜ ਕੇ ਖੜੀ ਹੋਈ ਨਜ਼ਰ ਆ ਰਹੀ ਹੈ। ਉਸ ਦੇ ਚਿਹਰੇ 'ਤੇ ਸੱਟ ਦੇ ਨਿਸ਼ਾਨ ਵਿਖਾਈ ਦੇ ਰਹੇ ਹਨ।

Image Source: Instagram

ਸ਼ੇਅਰ ਕੀਤੇ ਗਏ ਦੂਜੇ ਪੋਸਟਰ ਦੇ ਵਿੱਚ ਪਰੀਣੀਤੀ ਤੇ ਹਾਰਡੀ ਸੰਧੂ ਦੋਵੇਂ ਹੀ ਜ਼ਖਮੀ ਹਾਲਤ ਵਿੱਚ ਨਜ਼ਰ ਆ ਰਹੇ ਹਨ ਤੇ ਉਨ੍ਹਾਂ ਦੇ ਪਿੱਛੇ ਆਸਮਾਨ ਦੇ ਵਿੱਚ ਜਹਾਜ਼ ਉੱਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿੱਚ ਦੋਹਾਂ ਨੇ ਇੱਕ ਦੂਜੇ ਦੇ ਨਾਲ ਖੜ੍ਹੇ ਵਿਖਾਈ ਦੇ ਰਹੇ ਹਨ। ਇਨ੍ਹਾਂ ਪੋਸਟਰ ਦੇ ਹੇਠ ਫ਼ਿਲਮ ਦੀ ਰਿਲੀਜ਼ ਡੇਟ 14 ਅਕਤੂਬਰ ਲਿਖੀ ਹੋਈ ਹੈ।

ਦੱਸ ਦਈਏ ਕਿ ਪਹਿਲਾਂ ਵੀ ਇਸ ਫ਼ਿਲਮ ਦੇ ਪੋਸਟਰ ਰਿਲੀਜ਼ ਕੀਤੇ ਗਏ ਸਨ, ਪਰ ਉਨ੍ਹਾਂ ਉੱਤੇ ਫ਼ਿਲਮ ਦਾ ਨਾਮ ਤੇ ਰਿਲੀਜ਼ ਡੇਟ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਹਾਰਡੀ ਸੰਧੂ ਤੇ ਪਰੀਣੀਤੀ ਚੋਪੜਾ ਦੀ ਫ਼ਿਲਮ 'ਤਿਰੰਗਾ' 14 ਅਕਤੂਬਰ ਨੂੰ ਰਿਲੀਜ਼ ਹੋਵੇਗੀ।

Image Source: Instagram

ਹੋਰ ਪੜ੍ਹੋ: ਵਿੱਕੀ ਕੌਸ਼ਲ ਤੇ ਫ਼ਾਤਿਮਾ ਸਨਾ ਸ਼ੇਖ ਇੱਕਠੇ ਮਸਤੀ ਕਰਦੇ ਹੋਏ ਆਏ ਨਜ਼ਰ, ਫੈਨਜ਼ ਨੂੰ ਪਸੰਦ ਆ ਰਹੀਆਂ ਨੇ ਤਸਵੀਰਾਂ

ਫ਼ਿਲਮ ਦਾ ਪੋਸਟਰ ਵੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਫ਼ਿਲਮ ਦੇਸ਼ ਭਗਤੀ ਨਾਲ ਸਬੰਧਿਤ ਹੈ। ਇਸ ਫ਼ਿਲਮ ਵਿੱਚ ਪਰੀਣੀਤੀ ਚੋਪੜਾ ਤੇ ਹਾਰਡੀ ਸੰਧੂ ਪਹਿਲੀ ਵਾਰ ਇੱਕਠੇ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਦੋਹਾਂ ਕਲਾਕਾਰਾਂ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ।

You may also like