ਹਾਰਡੀ ਸੰਧੂ ਨੇ ਪਤਨੀ ਨਾਲ ਤਸਵੀਰ ਕੀਤੀ ਸਾਂਝੀ,ਪੂਰੇ ਹੋਏ ਪਿਆਰ ਦੇ 19 ਸਾਲ , ਪ੍ਰਮਾਤਮਾ ਦਾ ਕੀਤਾ ਸ਼ੁਕਰੀਆ ਅਦਾ

Written by  Shaminder   |  November 19th 2019 11:48 AM  |  Updated: November 19th 2019 12:58 PM

ਹਾਰਡੀ ਸੰਧੂ ਨੇ ਪਤਨੀ ਨਾਲ ਤਸਵੀਰ ਕੀਤੀ ਸਾਂਝੀ,ਪੂਰੇ ਹੋਏ ਪਿਆਰ ਦੇ 19 ਸਾਲ , ਪ੍ਰਮਾਤਮਾ ਦਾ ਕੀਤਾ ਸ਼ੁਕਰੀਆ ਅਦਾ

ਹਾਰਡੀ ਸੰਧੂ ਨੇ ਆਪਣੀ ਪਤਨੀ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ 19 ਕੰਪਲੀਟ ਸਾਲ । ਯਾਨੀ ਕਿ ਉਨ੍ਹਾਂ ਦੀ ਰਿਲੇਸ਼ਨਸ਼ਿਪ ਨੂੰ 19ਸਾਲ ਹੋ ਗਏ ਹਨ ਅਤੇ ਇਸ ਮੌਕੇ 'ਤੇ ਉਨ੍ਹਾਂ ਨੇ ਆਪਣੀ ਪਤਨੀ ਨਾਲ ਖੂਬਸੂਰਤ ਜਿਹੀ ਤਸਵੀਰ ਸਾਂਝੀ ਕੀਤੀ ਹੈ । ਉਨ੍ਹਾਂ ਨੇ ਆਪਣੀ ਪਤਨੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਇੰਸਟਾਗ੍ਰਾਮ 'ਤੇ ਕੈਪਸ਼ਨ 'ਚ ਲਿਖਦੇ ਹੋਏ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ ਹੈ । ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਪਤਨੀ ਦੇ ਜਨਮ ਦਿਨ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਹਾਰਡੀ ਸੰਧੂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

https://www.instagram.com/p/B5A25M_n2OM/

ਪਰ ਬਹੁਤ ਘੱਟ ਲੋਕ ਇਹ ਜਾਣਦੇ ਹਨ ਉਹ ਇੱਕ ਗਾਇਕ ਹੋਣ ਤੋਂ ਪਹਿਲਾਂ ਇੱਕ ਵਧੀਆ ਕ੍ਰਿਕੇਟਰ ਸਨ ।ਉਨ੍ਹਾਂ ਨੂੰ ਕ੍ਰਿਕੇਟ ਦਾ ਸ਼ੌਂਕ ਸੀ ਅਤੇ ਉਨ੍ਹਾਂ ਨੇ ਕ੍ਰਿਕੇਟ ਦੀ ਸ਼ੁਰੂਆਤ 1995 ‘ਚ ਕੀਤੀ ਸੀ ।ਪਰ ਕ੍ਰਿਕੇਟਰ ਬਣਨ ਦਾ ਸੁਫ਼ਨਾ ਉਨ੍ਹਾਂ ਦਾ ਅਧੂਰਾ ਹੀ ਰਹਿ ਜਾਵੇਗਾ ਇਸ ਬਾਰੇ ਉਨ੍ਹਾਂ ਨੇ ਕਦੇ ਵੀ ਸੋਚਿਆ ਨਹੀਂ ਸੀ ।ਦਰਅਸਲ ਇੱਕ ਘਟਨਾ ਨੇ ਉਨ੍ਹਾਂ ਦੇ ਇਸ ਸੁਫ਼ਨੇ ‘ਤੇ ਪਾਣੀ ਫੇਰ ਕੇ ਰੱਖ ਦਿੱਤਾ ਸੀ ।

https://www.instagram.com/p/B31JBj4H5sC/

ਹਾਰਡੀ ਸੰਧੂ ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਨਾਂਅ ਕਮਾਇਆ ਹੈ ਅਤੇ ਉਹ ਆਪਣੀ ਨਵੀਂ ਫ਼ਿਲਮ 83 ਨੂੰ ਲੈ ਕੇ ਵੀ ਚਰਚਾ ‘ਚ ਹਨ ।ਉਨ੍ਹਾਂ ਦਾ ਜਨਮ ਪਟਿਆਲਾ ‘ਚ 6 ਸਤੰਬਰ 1986 ਨੂੰ ਹੋਇਆ ਸੀ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network