ਹਾਰਡੀ ਸੰਧੂ ਦਾ ਨਵਾਂ ਗੀਤ ‘ਡਾਂਸ ਲਾਈਕ’ ਹੋਇਆ ਰਿਲੀਜ਼, ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ

Written by  Lajwinder kaur   |  December 01st 2019 10:35 AM  |  Updated: December 01st 2019 10:35 AM

ਹਾਰਡੀ ਸੰਧੂ ਦਾ ਨਵਾਂ ਗੀਤ ‘ਡਾਂਸ ਲਾਈਕ’ ਹੋਇਆ ਰਿਲੀਜ਼, ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ

ਪੰਜਾਬੀ ਗਾਇਕ ਹਾਰਡੀ ਸੰਧੂ ਆਪਣੇ ਨਵੇਂ ਗੀਤ ‘ਡਾਂਸ ਲਾਈਕ’ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਨੇ। ਇਸ ਗੀਤ ਨੂੰ ਹਾਰਡੀ ਸੰਧੂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਡਾਂਸ ਲਾਈਕ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ ਜੋ ਸਭ ਨੂੰ ਨੱਚਣ ਲਈ ਮਜ਼ਬੂਰ ਕਰ ਰਿਹਾ ਹੈ।

ਹੋਰ ਵੇਖੋ:ਨੇਹਾ ਧੂਪੀਆ ਆਪਣੀ ਧੀ ਤੇ ਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ

ਗੀਤ ਦੇ ਬੋਲ ਨਾਮੀ ਗੀਤਕਾਰ ਜਾਨੀ ਨੇ ਲਿਖੇ ਨੇ ਤੇ ਬੀ ਪਰਾਕ ਨੇ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾ ਦਿੱਤੇ ਨੇ। ਗਾਣੇ ਦਾ ਸ਼ਾਨਦਾਰ ਵੀਡੀਓ KEONI MARCELO ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਵੀ ਖੁਦ ਹਾਰਡੀ ਸੰਧੂ ਨੇ ਕੀਤੀ ਹੈ ਤੇ ਬਾਲੀਵੁੱਡ ਦੀ ਖ਼ੂਬਸੂਰਤ ਮਾਡਲ Lauren Gottlieb ਆਪਣੀ ਦਿਲਕਸ਼ ਅਦਾਵਾਂ ਬਿਖੇਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ  ਰਿਹਾ ਹੈ। ਸੋਨੀ ਮਿਊਜ਼ਿਕ ਇੰਡੀਆ ਦੇ ਲੇਬਲ ਹੇਠ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਰਿਲੀਜ਼ ਤੋਂ ਬਾਅਦ ਗੀਤ ਟਰੈਂਡਿੰਗ ‘ਚ ਛਾਇਆ ਹੋਇਆ ਹੈ।

ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਅਗਲੇ ਸਾਲ ਬਾਲੀਵੁੱਡ ਡਾਇਰੈਕਟਰ ਕਬੀਰ ਖ਼ਾਨ ਦੀ ਫ਼ਿਲਮ ’83 ‘ਚ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network