ਹਰਸ਼ਦੀਪ ਕੌਰ ਨੇ ਵੈਡਿੰਗ ਐਨੀਵਰਸਰੀ ‘ਤੇ ਸਾਂਝੀ ਕੀਤੀ ਪਤੀ ਦੇ ਨਾਲ ਤਸਵੀਰ
ਹਰਸ਼ਦੀਪ ਕੌਰ ਨੇ ਵੈਡਿੰਗ ਐਨੀਵਰਸਰੀ ‘ਤੇ ਸਾਂਝੀ ਕੀਤੀ ਪਤੀ ਦੇ ਨਾਲ ਤਸਵੀਰ
ਹਰਸ਼ਦੀਪ ਕੌਰ (Harshdeep kaur) ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ (Wedding Anniversary) ਮਨਾਈ ।ਇਸ ਮੌਕੇ ‘ਤੇ ਉਸ ਨੇ ਬਹੁਤ ਹੀ ਕਿਊਟ ਜਿਹੀ ਤਸਵੀਰ ਆਪਣੇ ਪਤੀ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪਤੀ ਨੂੰ ਵਿਆਹ ਦੀ ਵਰੇ੍ਹਗੰਢ ਦੀ ਵਧਾਈ ਦਿੱਤੀ ਹੈ ।ਇਸ ਤਸਵੀਰ ‘ਚ ਹਰਸ਼ਦੀਪ ਆਪਣੇ ਪਤੀ ਦੀ ਗੋਦ ‘ਚ ਸੁੱਤੀ ਹੋਈ ਦਿਖਾਈ ਦੇ ਰਹੀ ਹੈ । ਵਿਆਹ ਦੀ 7ਵੀਂ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਉਨ੍ਹਾਂ ਨੇ ਲਿਖਿਆ ਕਿ ‘ਸਾਨੂੰ ਹਮੇਸ਼ਾ ਇੱਕ ਦੂਜੇ ਦਾ ਸਹਾਰਾ ਮਿਲਦਾ ਹੈ’।
image From instagram
ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੇ ਸੂਫ਼ੀ ਅੰਦਾਜ਼ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੇ ਨਾ ਸਿਰਫ਼ ਪੰਜਾਬੀ ਇੰਡਸਟਰੀ ਬਲਕਿ ਬਾਲੀਵੁੱਡ ਇੰਡਸਟਰੀ ਨੂੰ ਵੀ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਘਰ ਇੱਕ ਸਾਲ ਪਹਿਲਾਂ ਹੀ ਇੱਕ ਬੇਟੇ ਨੇ ਜਨਮ ਲਿਆ ਸੀ ।
image From Instagram
ਜਿਸ ਦਾ ਨਾਮ ਉਨ੍ਹਾਂ ਨੇ ਹੁਨਰ ਸਿੰਘ ਰੱਖਿਆ ਹੈ । ਹੁਨਰ ਸਿੰਘ ਦਾ ਕੁਝ ਦਿਨ ਪਹਿਲਾਂ ਹੀ ਪਹਿਲਾ ਬਰਥਡੇ ਮਨਾਇਆ ਗਿਆ ਹੈ । ਹਰਸ਼ਦੀਪ ਕੌਰ ਹੁਨਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਦੇ ਵਿਆਹ ਨੂੰ ਸੱਤ ਸਾਲ ਹੋ ਚੁੱਕੇ ਹਨ ਅਤੇ ਆਪਣੇ ਵਿਆਹ ਦੀ ਵਰੇ੍ਹਗੰਢ ‘ਤੇ ਪਤੀ ਦੇ ਨਾਲ ਤਸਵੀਰ ਸਾਂਝੀ ਕੀਤੀ । ਉਨ੍ਹਾਂ ਦੇ ਪਤੀ ਦਾ ਨਾਮ ਮਨਕੀਤ ਸਿੰਘ ਹੈ ਅਤੇ ਦੋਵੇਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
