ਹਰਸ਼ਦੀਪ ਕੌਰ ਦਾ ਪੁੱਤਰ ਹੁਨਰ ਸਿੰਘ ਹੋਇਆ ਨੌ ਮਹੀਨਿਆਂ ਦਾ, ਗਾਇਕਾ ਨੇ ਸਾਂਝੀ ਕੀਤੀ ਆਪਣੀ ਨੌ ਮਹੀਨੇ ਵਾਲੇ ਬੇਬੀ ਬੰਪ ਅਤੇ ਨੌ ਮਹੀਨੇ ਦੇ ਹੁਨਰ ਦੀ ਤਸਵੀਰ
ਹਰਸ਼ਦੀਪ ਕੌਰ ਦਾ ਪੁੱਤਰ ਹੁਨਰ ਸਿੰਘ ਹੋਇਆ ਨੌ ਮਹੀਨਿਆਂ ਦਾ, ਗਾਇਕਾ ਨੇ ਸਾਂਝੀ ਕੀਤੀ ਆਪਣੀ ਨੌ ਮਹੀਨੇ ਵਾਲੇ ਬੇਬੀ ਬੰਪ ਅਤੇ ਨੌ ਮਹੀਨੇ ਦੇ ਹੁਨਰ ਦੀ ਤਸਵੀਰ
ਬਾਲਵੁੱਡ ਜਗਤ ਦੀ ਨਾਮੀ ਗਾਇਕਾ ਹਰਸ਼ਦੀਪ ਕੌਰ (Harshdeep Kaur) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇਸੇ ਸਾਲ ਪਹਿਲੀ ਵਾਰ ਮਾਂ ਬਣੀ ਹੈ। ਜਿਸ ਕਰਕੇ ਉਹ ਆਪਣੇ ਪੁੱਤਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ। ਦੱਸ ਦਈਏ ਉਨ੍ਹਾਂ ਦਾ ਪੁੱਤਰ ਹੁਨਰ ਸਿੰਘ (Hunar Singh ) ਜੋ ਕਿ ਨੌ ਮਹੀਨਿਆਂ ਦਾ ਹੋ ਗਿਆ ਹੈ।

ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਹੁਨਰ ਦੇ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘9 ਮਹੀਨਿਆਂ ਲਈ ਮੇਰੇ ਅੰਦਰ ਰਹਿਣ ਤੋਂ ➡️ 9 ਮਹੀਨਿਆਂ ਲਈ ਮੇਰੇ ਨਾਲ ਬਾਹਰ ਰਹਿਣ ਤੱਕ ਮੇਰੇ ਛੋਟੇ ਹੁਨਰ ਸਿੰਘ ਨੂੰ 9 ਮਹੀਨੇ ਮੁਬਾਰਕ...ਉਸ ਲਈ ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦੀ ਲੋੜ ਹੈ’। ਪਹਿਲੀ ਤਸਵੀਰ ਚ ਹਰਸ਼ਦੀਪ ਕੌਰ ਆਪਣੇ ਬੇਬੀ ਬੰਪ ਦੇ ਨਾਲ ਨਜ਼ਰ ਆ ਰਹੇ ਨੇ। ਦੂਜੀ ਤਸਵੀਰ ‘ਚ ਉਹ ਹੁਨਰ ਨੂੰ ਆਪਣੀ ਗੋਦੀ ਚੁੱਕੇ ਹੋਏ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ ਕਲਾਕਾਰ ਵੀ ਆਪਣੀ ਅਸੀਸਾਂ ਕਮੈਂਟ ਬਾਕਸ ਚ ਦੇ ਰਹੇ ਨੇ।
ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੇ ਭਰਾ ਦੇ ਨਾਲ ਤਸਵੀਰ ਕੀਤੀ ਸਾਂਝੀ, ਨਿੱਕੇ ਭਰਾ ਲਈ ਖੁਸ਼ਹਾਲ ਜ਼ਿੰਦਗੀ ਦੀ ਕੀਤੀ ਕਾਮਨਾ

ਗਾਇਕਾ ਹਰਸ਼ਦੀਪ ਕੌਰ (Harshdeep kaur) ਨੂੰ ਹਾਲ ਹੀ ਚ ਪੰਜਾਬ ਸਰਕਾਰ ਵੱਲੋਂ ‘ਰਾਜ ਗਾਇਕਾ’ (Raj Gaayika) ਦੇ ਖਿਤਾਬ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ । ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਸੂਫ਼ੀਆਨਾ ਅੰਦਾਜ਼ ਅਤੇ ਗਾਇਕੀ ਦੇ ਨਾਲ ਹਰ ਕਿਸੇ ਨੂੰ ਕੀਲਣ ਵਾਲੀ ਇਸ ਗਾਇਕਾ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗਾਣੇ ਦਿੱਤੇ ਹਨ । ਉਨ੍ਹਾਂ ਨੇ ਅਨੁਸ਼ਕਾ ਸ਼ਰਮਾ, ਕੈਟਰੀਨਾ ਕੈਫ, ਆਲਿਆ ਭੱਟ ਤੋਂ ਇਲਾਵਾ ਕਈ ਹੋਰ ਹਿੰਦੀ ਸਿਨੇਮਾ ਦੀਆਂ ਹੀਰੋਇਨਾਂ ਦੇ ਲਈ ਗੀਤ ਗਾਏ ਨੇ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ‘ਤੇ ਆਪਣੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਅਨੰਦ ਦਿੰਦੀ ਰਹਿੰਦੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
