
ਬਾਲੀਵੁੱਡ ਦੀ ਦਿੱਗਜ ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ । ਉਨ੍ਹਾਂ ਨੇ ਆਪਣੇ ਲਾਈਫ ਪਾਟਨਰ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ , ‘ਇਹ ਉਹ ਦਿਨ ਹੈ ..ਪੰਜ ਸਾਲ ਪਹਿਲਾਂ Mankeet Singh ਦੇ ਨਾਲ ਮੰਗਣੀ ਹੋਈ ਸੀ’
ਉਨ੍ਹਾਂ ਨੇ ਆਪਣੇ ਖ਼ਾਸ ਦਿਨ ਨੂੰ ਯਾਦ ਕਰਦੇ ਹੋਏ ਆਪਣੀ ਮੰਗਣੀ ਵਾਲੀ ਫੋਟੋ ਸ਼ੇਅਰ ਕੀਤੀ ਹੈ । ਇਸ ਪੋਸਟ ਉੱਤੇ ਬਾਲੀਵੁੱਡ ਤੇ ਪਾਲੀਵੁੱਡ ਦੇ ਕਈ ਨਾਮੀ ਗਾਇਕ ਵਧਾਈ ਦੇ ਰਹੇ ਨੇ । ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਕਮੈਂਟ ਕਰਦੇ ਹੋਏ ਲਿਖਿਆ ਹੈ, ‘ਬਹੁਤ ਬਹੁਤ ਮੁਬਾਰਾਕਾਂ ਜੀ’
