ਗਾਇਕਾ ਹਰਸ਼ਦੀਪ ਕੌਰ ਨੇ ਪੁੱਤਰ ਨੂੰ ਸਿਖਾਇਆ ‘ਅੱਕੜ ਬੱਕੜ’, ਹੁਨਰ ਦੇ ਕਿਊਟ ਅੰਦਾਜ਼ ਨੇ ਜਿੱਤਿਆ ਹਰ ਇੱਕ ਦਾ ਦਿਲ

written by Lajwinder kaur | April 11, 2022

ਬਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ Harshdeep Kaur ਜੋ ਕਿ ਪਿਛਲੇ ਸਾਲ ਪਹਿਲੀ ਵਾਰ ਮਾਂ ਬਣੀ ਸੀ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਕਿਊਟ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਵੀ ਉਨ੍ਹਾਂ ਨੇ ਹੁਨਰ ਸਿੰਘ ਦੇ ਨਾਲ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਸੰਜੇ ਦੱਤ ਨੇ ਸ਼ੁੱਧ ਪੰਜਾਬੀ ਬੋਲ ਕੇ ਜਿੱਤਿਆ ਹਰ ਇੱਕ ਦਾ ਦਿਲ, ਸਰਦਾਰ ਫੋਟੋਗ੍ਰਾਫਰ ਨੂੰ ਕਿਹਾ- ‘ਰੱਬ ਰਾਖਾ ਭਾਜੀ’

harshdeep kaur

ਇਸ ਵੀਡੀਓ ਚ ਦੇਖ ਸਕਦੇ ਹੋ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਹੁਨਰ ਨੂੰ ਆਪਣੀ ਗੋਦੀ ਚ ਬੈਠਾਇਆ ਹੋਇਆ ਹੈ ਤੇ ਅੱਕੜ ਬੱਕੜ ਗੀਤ ਗਾ ਰਹੀ ਹੈ ਤੇ ਹੁਨਰ ਬਹੁਤ ਹੀ ਪਿਆਰ ਦੇ ਨਾਲ ਭਾਗਾ ਬੋਲਦਾ ਹੈ ਤੇ ਸਾਰੇ ਹੱਸਣ ਲੱਗ ਜਾਂਦੇ ਨੇ। ਹੁਨਰ ਦਾ ਇਹ ਕਿਊਟ ਅੰਦਾਜ਼ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਹਰਸ਼ਦੀਪ ਨੇ ਲਿਖਿਆ ਹੈ- ‘ਇਹ ਉਦੋਂ ਹੁੰਦਾ ਹੈ ਜਦੋਂ ਤੁਸੀਂ ਆਪਣੇ ਪਸੰਦੀਦਾ ਗੀਤ ਦੀ ਹੁੱਕ ਲਾਈਨ ਜਾਣਦੇ ਹੋ …ਮੇਰਾ ਪਿਆਰਾ ਹੁਨਰਬਾਜ਼’। ਪ੍ਰਸ਼ੰਸਕ ਤੇ ਕਲਾਕਾਰਾਂ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

harshdeep kaur with her son hunar singh

ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਦੀਆਂ ਨਵੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਹੁਨਰ ਸਿੰਘ ਦੀ ਪਹਿਲੀ ਲੋਹੜੀ ਲਈ ਪ੍ਰਸ਼ੰਸਕਾਂ ਤੋਂ ਮੰਗੀਆਂ ਦੁਆਵਾਂ

ਪਿਛਲੇ ਮਹੀਨੇ ਹੀ ਹੁਨਰ ਦਾ ਪਹਿਲਾ ਬਰਥਡੇਅ ਹਰਸ਼ਦੀਪ ਕੌਰ ਨੇ ਬਹੁਤ ਹੀ ਪਿਆਰ ਦੇ ਨਾਲ ਸੈਲੀਬ੍ਰੇਟ ਕੀਤਾ ਹੈ। ਜੇ ਗੱਲ ਕਰੀਏ ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਜਗਤ ਦੀ ਨਾਮੀ ਗਾਇਕਾ ਹੈ ਜਿਸ ਨੇ ਕਈ ਨਾਮੀ ਹੀਰੋਇਨਾਂ ਦੇ ਲਈ ਗੀਤ ਗਾਏ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਜਗਤ ਚ ਕਾਫੀ ਐਕਟਿਵ ਨੇ। ਉਹ ਸਮੇਂ-ਸਮੇਂ ‘ਤੇ ਧਾਰਮਿਕ ਗੀਤ ਵੀ ਲੈ ਕੇ ਆਉਂਦੀ ਹੈ।

 

 

View this post on Instagram

 

A post shared by Harshdeep Kaur (@harshdeepkaurmusic)

You may also like