ਰਣਜੀਤ ਬਾਵਾ ਨੇ ਸ਼ੇਅਰ ਕੀਤੀ ਨੰਨ੍ਹੇ ਬੱਚੇ ਦੀ ਤਸਵੀਰ, ਕੀ ਘਰ ਆਇਆ ਨੰਨ੍ਹਾ ਮਹਿਮਾਨ?

written by Lajwinder kaur | October 27, 2021

ਪੰਜਾਬੀ ਗਾਇਕ ਰਣਜੀਤ ਬਾਵਾ (Ranjit Bawa)ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਜੀ ਹਾਂ ਪਿਛਲੇ ਸਾਲ ਰਣਜੀਤ ਬਾਵਾ ਜੋ ਕਿ ਵਿਆਹ ਦੇ ਬੰਧਨ ‘ਚ ਬੱਝੇ ਸਨ। ਪਰ ਕੋਵਿਡ ਕਰਕੇ ਉਹ ਕੋਈ ਜ਼ਿਆਦਾ ਵੱਡਾ ਪ੍ਰੋਗਰਾਮ ਨਹੀਂ ਸੀ ਕਰ ਪਾਏ। ਅਜੇ ਤੱਕ ਉਨ੍ਹਾਂ ਨੇ ਆਪਣੇ ਵਿਆਹ ਦੀ ਕੋਈ ਤਸਵੀਰ ਆਪਣੇ ਸੋਸ਼ਲ ਮੀਡੀਆ ਉੱਤੇ ਵੀ ਨਹੀਂ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਸ਼ੇਅਰ ਕੀਤੀਆਂ ਆਪਣੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ, ਰੌਸ਼ਨ ਪ੍ਰਿੰਸ ਤੋਂ ਲੈ ਕੇ ਪ੍ਰਭ ਗਿੱਲ ਦੇ ਨਾਲ ਮਸਤੀ ਕਰਦੇ ਆਏ ਨਜ਼ਰ

Ranjit-Bawa-4-min

ਪਰ ਉਨ੍ਹਾਂ ਦੀ ਇੱਕ ਨਵੀਂ ਤਸਵੀਰ ਚਰਚਾ ‘ਚ ਬਣ ਗਈ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਸਨੈਪਚੈਟ ਅਕਾਉਂਟ ਦੀ ਸਟੋਰੀ ‘ਚ ਇੱਕ ਨੰਨ੍ਹੇ ਬੱਚੇ ਦੀ ਤਸਵੀਰ ਸ਼ੇਅਰ ਕੀਤੀ ਹੈ। ਜੋ ਕਿ ਹਰ ਇੱਕ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਇਸ ਤਸਵੀਰ ‘ਚ ਇੱਕ ਵੱਡੇ ਹੱਥ ‘ਚ ਨੰਨ੍ਹੇ ਬੱਚੇ ਦਾ ਹੱਥ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਇਹ ਤਸਵੀਰ ਖੂਬ ਸ਼ੇਅਰ ਹੋ ਰਹੀ ਹੈ। ਜਿਸ ਤੋਂ ਬਾਅਦ ਦਰਸ਼ਕ ਇਹੀ ਸੋਚ ਰਹੇ ਨੇ ਕੀ ਰਣਜੀਤ ਬਾਵਾ ਪਿਤਾ (become a father) ਬਣ ਗਏ ਹਨ? ਕੀ ਉਨ੍ਹਾਂ ਦੇ ਘਰ ‘ਚ ਨੰਨ੍ਹੇ ਮਹਿਮਾਨ ਨੇ ਐਂਟਰੀ ਕਰ ਲਈ ਹੈ? ਇਹ ਤਾਂ ਹੁਣ ਖੁਦ ਰਣਜੀਤ ਬਾਵਾ ਹੀ ਇਸ ਗੱਲ ਦਾ ਖੁਲਾਸਾ ਕਰਨਗੇ।

ਹੋਰ ਪੜ੍ਹੋ : ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ, ਗੀਤ ਗਾ ਕੇ ਨੇਹੂ ਲਈ ਜ਼ਾਹਿਰ ਕੀਤਾ ਪਿਆਰ, ਦੇਖੋ ਵੀਡੀਓ

inside image of ranjit bawa shared cute baby pic

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਆਪਣੇ ਨਵੇਂ ਗਾਣੇ ‘ਅੱਤ ਤੋਂ ਅੰਤ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਤੋਂ ਪਹਿਲਾਂ ਉਹ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੇ ਨਜ਼ਰ ਕਰ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਕਾਫੀ ਐਕਟਿਵ ਹਨ। ਅਖੀਰਲੀ ਵਾਰ ਉਹ ਤਾਰਾ ਮੀਰਾ 'ਚ ਨਜ਼ਰ ਆਏ ਸੀ। ਆਉਣ ਵਾਲੇ ਸਮੇਂ ਉਹ ‘ਡੈਡੀ ਕੂਲ ਮੁੰਡੇ ਫੂਲ’ ਦੇ ਸਿਕਵਲ ‘ਚ ਨਜ਼ਰ ਆਉਣਗੇ।

 

 

View this post on Instagram

 

A post shared by Ranjit Bawa (@ranjitbawa)

You may also like