ਕੁਲਦੀਪ ਮਾਣਕ ਦੇ ਦੋਹਤੇ ਹਸਨ ਮਾਣਕ ਲੈ ਕੇ ਆ ਰਹੇ ਨੇ ਆਪਣੀ ਨਵੀਂ ਮਿਊਜ਼ਿਕ ਐਲਬਮ ‘Rano’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਦਿਲਚਸਪ ਪੋਸਟਰ

Written by  Lajwinder kaur   |  August 15th 2021 05:20 PM  |  Updated: August 15th 2021 04:41 PM

ਕੁਲਦੀਪ ਮਾਣਕ ਦੇ ਦੋਹਤੇ ਹਸਨ ਮਾਣਕ ਲੈ ਕੇ ਆ ਰਹੇ ਨੇ ਆਪਣੀ ਨਵੀਂ ਮਿਊਜ਼ਿਕ ਐਲਬਮ ‘Rano’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਦਿਲਚਸਪ ਪੋਸਟਰ

ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਦੇ ਦੋਹਤੇ ਹਸਨ ਮਾਣਕ (Hassan Manak ) ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ। ਜੀ ਹਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਦਰਸ਼ਕਾਂ ਦੇ ਨਾਲ ਐਲਬਮ ਦੀ ਫਰਸਟ ਲੁੱਕ ਸਾਂਝੀ ਕੀਤੀ ਹੈ।

hasan manak pic-min image source- instagram

ਹੋਰ ਪੜ੍ਹੋ : ਐਕਟਰ ਸਰਦਾਰ ਸੋਹੀ ਨੇ ਆਪਣੀ ਫ਼ਿਲਮ ਉੱਚਾ ਪਿੰਡ ਦਾ ਪੋਸਟਰ ਸਾਂਝ ਕਰਕੇ ਪ੍ਰਸ਼ੰਸਕਾਂ ਨੂੰ ਆਪਣੇ ਅਹਿਮ ਵਿਚਾਰ ਦੇਣ ਦੀ ਗੱਲ ਆਖੀ

ਹੋਰ ਪੜ੍ਹੋ : ਹਰਭਜਨ ਮਾਨ ਨੇ ਹਰਦੀਪ ਗਰੇਵਾਲ ਦੀ ਸ਼ਲਾਘਾ ਕਰਦੇ ਹੋਏ ਕਿਹਾ- ‘ਹਰਦੀਪ ਦੀ ਤੁਲਨਾ ਅਮੀਰ ਖ਼ਾਨ ਨਾਲ ਕੀਤੀ ਜਾ ਰਹੀ ਆ, ਪਰ ਉਹ...’

hsana manak rano poster-min image source- instagram

ਪਿੰਡਾਂ ਦੀ ਰੂਪ ਰੇਖਾ ਨੂੰ ਬਿਆਨ ਕਰਦਾ ਮਿਊਜ਼ਕ ਐਲਬਮ ਦਾ ਪੋਸਟਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪੋਸਟਰ ਉੱਤੇ ਪਿੱਤਲ ਦਾ ਡੋਲੂ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਉਹ ‘Rano’ ਟਾਈਟਲ ਹੇਠ ਆਪਣੇ ਕਰੀਅਰ ਦੀ ਦੂਜੀ ਐਲਬਮ ਲੈ ਕੇ ਆ ਰਹੇ ਨੇ। ਇਸ ਮਿਊਜ਼ਿਕ ਐਲਬਮ ਦੀ ਇੰਟਰੋ ਵੀਡੀਓ 18 ਅਗਸਤ ਨੂੰ ਰਿਲੀਜ਼ ਹੋਵੇਗੀ।

image of hasan manak image source- instagram

ਇਸ ਐਲਬਮ ‘ਚ ਕਈ ਨਾਮੀ ਗੀਤਕਾਰਾਂ ਦੇ ਲਿਖੇ ਗੀਤ ਜਿਵੇਂ ਮੱਤੇਆਲਾ, ਮਨਜੀਤ ਸਿੱਧੂ ਤੇ ਕਈ ਹੋਰ ਗੀਤਕਾਰਾਂ ਦੇ ਲਿਖੇ ਗੀਤ ਸ਼ਾਮਿਲ ਨੇ। ‘Beat Soul Music’, ‘Inder Dhammu’ ਤੇ ਕਈ ਹੋਰ ਨਾਮੀ ਮਿਊਜ਼ਿਕ ਡਾਇਰੈਕਟਰ ਦਾ ਮਿਊਜ਼ਿਕ ਸੁਣਨ ਨੂੰ ਮਿਲੇਗਾ । ਹਸਨ ਮਾਣਕ ਨੂੰ ਗਾਇਕੀ ਦੀ ਗੁੜ੍ਹਤੀ ਉਨ੍ਹਾਂ ਦੇ ਪਰਿਵਾਰ ‘ਚੋਂ ਹੀ ਮਿਲੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network