ਪੁਦੀਨਾ ਖਾਓ ਬਿਮਾਰੀਆਂ ਨੂੰ ਦੂਰ ਭਜਾਓ, ਜਾਣੋ ਪੁਦੀਨੇ ਦੇ ਫਾਇਦਿਆਂ ਬਾਰੇ

Written by  Lajwinder kaur   |  September 04th 2020 09:12 AM  |  Updated: September 03rd 2020 09:53 PM

ਪੁਦੀਨਾ ਖਾਓ ਬਿਮਾਰੀਆਂ ਨੂੰ ਦੂਰ ਭਜਾਓ, ਜਾਣੋ ਪੁਦੀਨੇ ਦੇ ਫਾਇਦਿਆਂ ਬਾਰੇ

ਪੁਦੀਨਾ ਬਹੁਤ ਹੀ ਫਾਇਦੇਮੰਦ ਹੈ । ਪੁਦੀਨੇ 'ਚ ਕਈ ਔਸ਼ਧੀ ਗੁਣ ਹੁੰਦੇ ਹਨ। ਦੱਸ ਦਈਏ ਕਿ ਪੁਦੀਨਾ ਠੰਡਾ ਹੁੰਦਾ ਹੈ ਅਤੇ ਇਸ ਨੂੰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ । ਜੇ ਗੱਲ ਕਰੀਏ ਪੁਦੀਨੇ ਦੀ ਤਾਂ ਇਹ ਘਰਾਂ ‘ਚ ਆਮ ਪਾਇਆ ਜਾਂਦਾ ਹੈ । ਜ਼ਿਆਦਾਤਰ ਲੋਕੀਂ ਪੁਦੀਨੇ ਦੀ ਵਰਤੋਂ ਚਟਨੀ ਦੇ ਰੂਪ ‘ਚ ਕਰਦੇ ਨੇ ।     pudine di chtni

ਆਓ ਤੁਹਾਨੂੰ ਪੁਦੀਨੇ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਦੇ ਹਾਂ-

  • ਪੁਦੀਨਾ ਹਾਜ਼ਮੇ ਲਈ ਵੀ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ । ਗਰਮੀਆਂ ਦੇ ਮੌਸਮ 'ਚ ਪੁਦੀਨੇ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ । ਪੁਦੀਨੇ ਨੂੰ ਚਟਨੀ, ਸਲਾਦ ਅਤੇ ਰਾਇਤੇ ਲਈ ਵਰਤਿਆ ਜਾਂਦਾ ਹੈ । ਇਸ ਦੇ ਸੇਵਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਪੁਦੀਨਾ ਐਂਟੀਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ ।

  • ਪੁਦੀਨਾ ਕਈ ਪ੍ਰਕਾਰ ਦੇ ਚਮੜੀ ਦੇ ਰੋਗਾਂ ਨੂੰ ਦੂਰ ਕਰਨ ਲਈ ਬਹੁਤ ਹੀ ਲਾਹੇਮੰਦ ਹੈ । ਚਮੜੀ ਦੇ ਰੋਗ ਹੋਣ 'ਤੇ ਪੁਦੀਨੇ ਦੀਆਂ ਪੱਤੀਆਂ ਦਾ ਲੇਪ ਬਣਾ ਲਉ ਤੇ ਜਿੱਥੇ ਚਮੜੀ ਦਾ ਰੋਗ ਹੋਵੇ, ਉਸ ਥਾਂ ਤੇ ਲੇਪ ਨੂੰ ਲਗਾ ਲਉ । ਇਸ ਤਰ੍ਹਾਂ ਕਰਨ ਨਾਲ ਕਾਫੀ ਰਾਹਤ ਮਿਲਦੀ ਹੈ ।

  • ਕਈ ਲੋਕਾਂ ਮੂੰਹ ਦੀ ਬਦਬੂ ਤੋਂ ਪ੍ਰੇਸ਼ਾਨ ਰਹਿੰਦੇ ਨੇ । ਮੂੰਹ 'ਚ ਬਦਬੂ ਆਉਣ 'ਤੇ ਪੁਦੀਨੇ ਦਾ ਸੇਵਨ ਕਰਨਾ ਚਾਹੀਦਾ ਹੈ । ਪੁਦੀਨੇ ਦੇ ਰਸ ਨੂੰ ਪਾਣੀ 'ਚ ਮਿਲਾ ਕੇ ਕੁੱਲਾ ਕਰਨ ਨਾਲ ਮੂੰਹ 'ਚ ਆਉਣ ਵਾਲੀ ਬਦਬੂ ਦੂਰ ਹੋ ਜਾਂਦੀ ਹੈ । ਇਸ ਨਾਲ ਮੂੰਹ 'ਚ ਠੰਢਕ ਦਾ ਵੀ ਅਹਿਸਾਸ ਹੁੰਦਾ ਹੈ।

  • ਪੁਦੀਨੇ ਦੇ ਰੋਜ਼ 2-4 ਪੱਤੇ ਚਬਾਉਣ ਨਾਲ ਦੰਦਾਂ ਦਾ ਦਰਦ, ਪਾਇਰੀਆ ਅਤੇ ਮਸੂੜਿਆਂ 'ਚੋਂ ਖੂਨ ਆਉਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲਦਾ ਹੈ ।

vomit

  • ਉਲਟੀ ਆਉਣ 'ਤੇ ਅੱਧਾ ਕੱਪ ‘ਚ ਪੁਦੀਨੇ ਦਾ ਰਸ ਹਰ ਦੋ ਘੰਟੇ ਬਾਅਦ ਰੋਗੀ ਨੂੰ ਪਿਲਾਓ । ਇਸ ਨਾਲ ਉਲਟੀਆਂ ਆਉਣੀਆਂ ਬੰਦ ਹੋ ਜਾਣਗੀਆਂ, ਜਿਸ ਨਾਲ ਰੋਗੀ ਰਾਹਤ ਮਹਿਸੂਸ ਕਰੇਗਾ ।

mint face pack

  • ਪੁਦੀਨੇ ਦੇ ਰਸ ਨੂੰ ਮੁਲਤਾਨੀ ਮਿੱਟੀ/ਗਾਚਨੀ ਮਿੱਟੀ ‘ਚ ਮਿਲਾਕੇ ਚਿਹਰੇ ‘ਤੇ ਲਗਾਓ । ਇਸ ਲੇਪ ਦੇ ਨਾਲ ਚਿਹਰੇ ਦੀਆਂ ਛਾਈਆਂ ਦੂਰ ਹੋ ਜਾਂਦੀਆਂ ਨੇ ਤੇ ਚਿਹਰੇ ‘ਤੇ ਚਮਕ ਆ ਜਾਂਦੀ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network