Trending:
ਛੋਟੀ ਇਲਾਇਚੀ ਸੇਵਨ ਕਰਨ ਨਾਲ ਕਈ ਬਿਮਾਰੀਆਂ ਰਹਿੰਦੀਆਂ ਹਨ ਦੂਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ
ਛੋਟੀ ਇਲਾਇਚੀ ਚਾਹ ਤੇ ਹੋਰ ਖਾਣ ਵਾਲੀਆਂ ਚੀਜਾਂ ਦਾ ਸਵਾਦ ਤਾਂ ਵਧਾਉਂਦੀ ਹੀ ਹੈ ਉੱਥੇ ਇਹ ਸਾਡੀ ਸਿਹਤ ਲਈ ਵੀ ਕਾਫੀ ਫਾਇਦੇਮੰਦ ਹੈ । ਇਲਾਇਚੀ ‘ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਵਰਗੇ ਤੱਤ ਹੁੰਦੇ ਹਨ, ਜਿਹੜੇ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ । ਸੌਣ ਤੋਂ ਪਹਿਲਾਂ ਗਰਮ ਪਾਣੀ ਨਾਲ ਇਲਾਇਚੀ ਦਾ ਸੇਵਨ ਕਰਨ ਨਾਲ ਪੱਥਰੀ ਜਲਦੀ ਖੁਰ ਕੇ ਮਲ-ਮੂਤਰ ਦੇ ਰਸਤੇ ਬਾਹਰ ਆ ਜਾਂਦੀ ਹੈ।
ਹੋਰ ਪੜ੍ਹੋ :

ਇਸ ਤੋਂ ਇਲਾਵਾ ਇਹ ਜੋੜਾਂ ਦੇ ਦਰਦ ਤੋਂ ਵੀ ਰਾਹਤ ਪ੍ਰਦਾਨ ਕਰਦੀ ਹੈ। ਜੇਕਰ ਤੁਹਾਡੇ ਗਲੇ ‘ਚ ਤਕਲੀਫ ਰਹਿੰਦੀ ਹੈ ਜਾਂ ਗਲਾ ਦਰਦ ਹੋ ਰਿਹਾ ਹੈ ਤਾਂ ਸਵੇਰੇ ਉੱਠਦੇ ਅਤੇ ਰਾਤ ਨੂੰ ਸੌਣ ਸਮੇਂ ਇਚਾਇਚੀ ਚਬਾ ਕੇ ਖਾਣ ਤੋਂ ਬਾਅਦ ਖੋੜ੍ਹਾ ਗਰਮ ਪਾਣੀ ਪੀਓ। ਇਸ ਨਾਲ ਤੁਹਾਨੂੰ ਰਾਹਤ ਮਿਲੇਗੀ। ਜੇਕਰ ਤੁਸੀਂ ਪਤਲੇ ਹੋਣਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਓ।

ਇਸ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਬੀ-1, ਬੀ-6ਅਤੇ ਵਿਟਾਮਿਨ-ਸੀ ਹੁੰਦਾ ਹੈ, ਜੋ ਐਕਸਟਰਾ ਕੈਲੋਰੀ ਬਰਨ ਕਰਨ ‘ਚ ਮਦਦ ਕਰਦਾ ਹੈ। ਇਲਾਇਚੀ ਵਾਲਾ ਪਾਣੀ ਕਬਜ਼ ਤੋਂ ਰਾਹਤ ਦਿਵਾਉਣ ‘ਚ ਬੇਹੱਦ ਫ਼ਾਇਦੇਮੰਦ ਸਾਬਤ ਹੁੰਦਾ ਹੈ। ਜੇਕਰ ਤੁਹਾਨੂੰ ਵੀ ਕਬਜ਼ ਰਹਿੰਦੀ ਹੈ ਤਾਂ ਰੋਜ਼ਾਨਾ ਇਲਾਇਚੀ ਵਾਲੇ ਗਰਮ ਪਾਣੀ ਦੀ ਵਰਤੋਂ ਕਰੋ।

ਇਲਾਇਚੀ ਵਾਲਾ ਪਾਣੀ ਭੁੱਖ ਵਧਾਉਣ ‘ਚ ਵੀ ਬੇਹੱਦ ਲਾਹੇਵੰਦ ਹੁੰਦਾ ਹੈ। ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਤਾਂ ਰੋਜ਼ਾਨਾ 1 ਗਿਲਾਸ ਇਲਾਇਚੀ ਵਾਲਾ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਇਲਾਇਚੀ ਵਾਲਾ ਪਾਣੀ ਮੂੰਹ ਦੇ ਛਾਲੇ ਵੀ ਠੀਕ ਕਰ ਦਿੰਦਾ ਹੈ।