Advertisment

ਅਨਾਰ ਦੇ ਛਿਲਕਿਆਂ ਦਾ ਕਾੜ੍ਹਾ ਪੀਣ ਨਾਲ ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ

author-image
By Rupinder Kaler
New Update
ਅਨਾਰ ਦੇ ਛਿਲਕਿਆਂ ਦਾ ਕਾੜ੍ਹਾ ਪੀਣ ਨਾਲ ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ
Advertisment
ਅਨਾਰ ਖਾਣ ਨੂੰ ਤਾਂ ਸਵਾਦ ਹੁੰਦਾ ਹੈ ਪਰ ਇਸ ਦੇ ਛਿਲਕੇ ਵੀ ਬਹੁਤ ਕੰਮ ਦੇ ਹੁੰਦੇ ਹਨ । ਅਨਾਰ ਦੇ ਛਿਲਕਿਆਂ ਤੋਂ ਤਿਆਰ ਕੀਤਾ ਕਾਹੜਾ ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ ।ਅਨਾਰ ਦੇ ਛਿਲਕਿਆਂ ਵਿਚ ਮੌਜੂਦ ਕਈ
Advertisment
ਐਂਟੀਆਕਸੀਡੈਂਟਸ ਹੋਣ ਕਾਰਨ ਇਹ ਕਾੜਾ ਬਹੁਤ ਫ਼ਾਇਦੇਮੰਦ ਹੁੰਦਾ ਹੈ ਅਤੇ ਕਈ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਤੋਂ ਸਰੀਰ ਨੂੰ ਬਚਾਉਂਦਾ ਹੈ । ਇਹ ਕਾੜ੍ਹਾ ਪੀਣ ਨਾਲ ਬਲੱਡ ਪ੍ਰੈਸ਼ਰ ਕਾਬੂ ਵਿਚ ਰਹਿੰਦਾ ਹੈ। pomegranate-peel-tea
Advertisment
ਹੋਰ ਪੜ੍ਹੋ :- pomegranate-peel-tea ਕਾੜ੍ਹਾ ਬਣਾਉਣ ਦੀ ਵਿਧੀ : ਸਭ ਤੋਂ ਪਹਿਲਾਂ ਅਨਾਰ ਦੇ ਛਿਲਕਿਆਂ ਨੂੰ ਸਾਫ਼ ਪਾਣੀ ਨਾਲ ਧੋ ਕੇ ਧੁੱਪ ਵਿਚ ਸੁਕਾ ਲਵੋ। ਸੁਕਾਉਣ ਤੋਂ ਬਾਅਦ ਇਸ ਨੂੰ ਛੋਟੇ-ਛੋਟੇ ਟੁਕੜਿਆਂ ਵਿਚ ਤੋੜ ਲਵੋ ਅਤੇ ਪੀਹ ਕੇ ਪਾਊਡਰ ਬਣਾ ਲਉ। ਅਨਾਰ ਦੇ ਛਿਲਕਿਆਂ ਦੀ ਚਾਹ ਬਣਾਉਣ ਲਈ ਸਭ ਤੋਂ ਪਹਿਲਾਂ ਬਰਤਨ ਵਿਚ ਇਕ ਕੱਪ ਪਾਣੀ ਗਰਮ ਕਰੋ। pomegranate-peel-tea ਇਸ ਪਾਣੀ ਵਿਚ ਇਕ ਚਮਚ ਅਨਾਰ ਦੇ ਛਿਲਕਿਆਂ ਦਾ ਪਾਊਡਰ ਪਾਉ ਅਤੇ ਥੋੜ੍ਹੀ ਦੇਰ ਇੰਝ ਰਹਿਣ ਦਿਉ। ਫਿਰ ਇਸ ਨੂੰ ਛਾਣ ਲਉ ਅਤੇ ਇਸ ਵਿਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਸ਼ਹਿਦ ਮਿਲਾਉ। ਫਿਰ ਚਾਹ ਤਿਆਰ ਹੋ ਜਾਵੇਗੀ ਅਤੇ ਇਸ ਦਾ ਸੇਵਨ ਦਿਨ ਵਿਚ ਦੋ ਵਾਰ ਕਰ ਸਕਦੇ ਹੋ। ਅਨਾਰ ਦੇ ਛਿਲਕਿਆਂ ਦੀ ਚਾਹ ਨੂੰ ਪਾਚਨ ਪ੍ਰਣਾਲੀ ਲਈ ਕਾਫ਼ੀ ਵਧੀਆ ਮੰਨਿਆ ਜਾਂਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment