4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਯਾਤਰਾ ’ਤੇ ਜਾਣ ਲਈ ਸ਼ਰਧਾਲੂਆਂ ਲਈ ਬਣਾਏ ਗਏ ਹਨ ਇਹ ਨਿਯਮ

Written by  Rupinder Kaler   |  August 28th 2020 12:29 PM  |  Updated: August 28th 2020 12:29 PM

4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਯਾਤਰਾ ’ਤੇ ਜਾਣ ਲਈ ਸ਼ਰਧਾਲੂਆਂ ਲਈ ਬਣਾਏ ਗਏ ਹਨ ਇਹ ਨਿਯਮ

ਸਿੱਖ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ 4 ਸਤੰਬਰ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ । ਇਸ ਯਾਤਰਾ ਨੂੰ ਲੈਕੇ ਪ੍ਰਸ਼ਾਸਨ ਨੇ ਹਰ ਪ੍ਰਬੰਧ ਮੁਕੰਮਲ ਕਰ ਲਿਆ ਹੈ । ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸ਼ਰਧਾਲੂਆਂ ਲਈ ਕੁਝ ਨਿਯਮ ਵੀ ਬਣਾਏ ਹਨ । ਇਹ ਨਿਯਮ ਚਮੌਲੀ ਦੀ ਡੀਸੀ ਸਵਾਤੀ ਐੱਸ ਭਦੋਰੀਆ ਨੇ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ ਕਰਕੇ ਬਣਾਏ ਹਨ ।

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਉੱਤਰਾਖੰਡ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਨੂੰ 72 ਘੰਟੇ ਪਹਿਲਾਂ ਦੀ ਕੋਵਿਡ ਫਛ੍ਰ ਟੈਸਟ ਰਿਪੋਰਟ ਵਿਖਾਉਣੀ ਹੋਵੇਗੀ । ਯਾਤਰੀਆਂ ਨੂੰ ਉੱਤਰਾਖੰਡ ਸਰਕਾਰ ਦੀ ਵੈੱਬਸਾਈਟ 'ਤੇ ਜਾਕੇ ਓ-ਫੳਸਸ ਲੈਣਾ ਹੋਵੇਗਾ, ਉਸ ਤੋਂ ਬਾਅਦ ਹੀ ਯਾਤਰਾ ਦੀ ਇਜਾਜ਼ਤ ਮਿਲੇਗੀ । ਯਾਤਰਾ ਦੇ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਣਾ ਹੋਵੇਗਾ ।

ਮਾਸਕ ਪਾਉਣਾ ਜ਼ਰੂਰੀ ਹੋਵੇਗਾ ਤੇ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾਵੇਗੀ । 4 ਸਤੰਬਰ ਨੂੰ ਸਵੇਰੇ 10 ਵਜੇ ਹੇਮਕੁੰਟ ਸਾਹਿਬ ਦੇ ਕਪਾਟ ਖੋਲੇ ਜਾਣਗੇ । ਤੁਹਾਨੂੰ ਦੱਸ ਦਿੰਦੇ ਹਾਂ ਕਿ ਹਰ ਸਾਲ 25 ਮਈ ਨੂੰ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ ਦੇ ਹਨ । ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਰਕੇ ਪ੍ਰਸ਼ਾਸਨ ਨੇ 4 ਸਤੰਬਰ ਨੂੰ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network