
ਬਾਲੀਵੁੱਡ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰਿਸ਼ਮਾ ਕਪੂਰ ਦੇ ਬਚਪਨ ਦੀ ਇੱਕ ਤਸਵੀਰ (Childhood pic) ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਕਰਿਸ਼ਮਾ ਕਪੂਰ (Karisma Kapoor) ਆਪਣੀ ਮਾਂ ਬਬੀਤਾ ਦੇ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਅਦਾਕਾਰਾ ਦੀ ਇਸ ਕਿਊਟ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਕਰੀਨਾ ਕਪੂਰ ਨੂੰ ਜਨਮ ਦਿਨ ‘ਤੇ ਕੁਝ ਇਸ ਅੰਦਾਜ਼ ‘ਚ ਕਰਿਸ਼ਮਾ ਕਪੂਰ ਨੇ ਦਿੱਤੀ ਵਧਾਈ, ਤਸਵੀਰ ਹੋ ਰਹੀ ਵਾਇਰਲ
ਕਰਿਸ਼ਮਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਸ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾਂਦਾ ਰਿਹਾ ਹੈ । ਅੱਜ ਕੱਲ੍ਹ ਹਾਲਾਂਕਿ ਉਹ ਫ਼ਿਲਮੀ ਦੁਨੀਆ ਤੋਂ ਥੋੜੀ ਦੂਰ ਹੈ ।ਪਰ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ।

ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਸੰਜੇ ਕਪੂਰ ਦੇ ਨਾਲ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੱਚਿਆਂ ਦੇ ਜਨਮ ਲਿਆ ਇੱਕ ਧੀ ਅਤੇ ਦੂਜਾ ਪੁੱਤਰ।

ਪਰ ਸੰਜੇ ਕਪੂਰ ਦਾ ਵਰਤਾਉ ਅਦਾਕਾਰਾ ਦੇ ਨਾਲ ਕੁਝ ਜ਼ਿਆਦਾ ਵਧੀਆ ਨਹੀਂ ਸੀ ਅਤੇ ਦੱਸਿਆ ਜਾਂਦਾ ਹੈ ਕਿ ਹਨੀਮੂਨ ਦੇ ਦੌਰਾਨ ਹੀ ਉਸ ਦੇ ਪਤੀ ਨੇ ਅਦਾਕਾਰਾ ਦੇ ਨਾਲ ਬਦਸਲੂਕੀ ਕੀਤੀ ਸੀ । ਜਿਸ ਤੋਂ ਬਾਅਦ ਅਦਾਕਾਰਾ ਨੇ ਆਪਣੇ ਪਤੀ ਤੋਂ ਤਲਾਕ ਲੈ ਲਿਆ ਸੀ । ਹੁਣ ਉਹ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ।
View this post on Instagram