ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਗਾਇਕ ਤੇ ਅਦਾਕਾਰ, ਕੀ ਤੁਸੀਂ ਪਛਾਣਿਆ !

Written by  Shaminder   |  March 03rd 2021 05:04 PM  |  Updated: March 03rd 2021 05:04 PM

ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਗਾਇਕ ਤੇ ਅਦਾਕਾਰ, ਕੀ ਤੁਸੀਂ ਪਛਾਣਿਆ !

ਰਾਜਵੀਰ ਜਵੰਦਾ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਉਹ ਅਕਸਰ ਆਪਣੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

Rajvir Image From Rajvir Jawanada’s Instagram

ਹੋਰ ਪੜ੍ਹੋ :  ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਪਹੁੰਚੇ ਕਰਮਜੀਤ ਅਨਮੋਲ ਅਤੇ ਮਲਕੀਤ ਰੌਣੀ

rajvir Image From Rajvir Jawanada’s Instagram

ਇਸ ਤਸਵੀਰ ‘ਚ ਉਹ ਪਛਾਣ ‘ਚ ਵੀ ਨਹੀਂ ਆ ਰਹੇ ਕਿ ਇਹ ਉਹੀ ਰਾਜਵੀਰ ਹਨ ਜੋ ਕਿ ਹੁਣ ਬਹੁਤ ਹੀ ਸਟਾਈਲਿਸ਼ ਵਿਖਾਈ ਦਿੰਦੇ ਹਨ । ਉਨ੍ਹਾਂ ਨੇ ਆਪਣੇ ਬਚਪਨ ਦੀ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਬਚਪਨ 1992’ ।

rajvir Image From Rajvir Jawanada’s Instagram

ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ਤਸਵੀਰ ‘ਤੇ ਕਮੈਂਟਸ ਕਰ ਰਿਹਾ ਹੈ ।

ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਿੱਟ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਮਿੰਦੋ ਤਸੀਲਦਾਰਨੀ ‘ਚ ਉਹ ਕਰਮਜੀਤ ਅਨਮੋਲ ਨਜ਼ਰ ਆ ਚੁੱਕੇ ਹਨ । ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network