ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

written by Shaminder | September 26, 2020

ਪ੍ਰੀਤ ਹਰਪਾਲ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਸਿਰ ‘ਤੇ ਦਸਤਾਰ ਸਜਾਈ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ  ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਵੇਗਾ ਕਿ ਇਹ ਪ੍ਰੀਤ ਹਰਪਾਲ ਹੀ ਹਨ । ਇਸ ਤਸਵੀਰ ਨੂੰ ਪ੍ਰੀਤ ਹਰਪਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Preet Harpal Preet Harpal
ਪ੍ਰੀਤ ਹਰਪਾਲ ਦੇ ਪ੍ਰਸ਼ੰਸਕਾਂ ਵੱਲੋਂ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਲੋਕਾਂ ਵੱਲੋਂ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਉਹ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ । ਹੋਰ ਪੜ੍ਹੋ:ਬਿਜਲੀ ਦਾ ਬਿੱਲ ਦੇਖ ਕੇ ਪਰੇਸ਼ਾਨ ਹੋਏ ਗਾਇਕ ਪ੍ਰੀਤ ਹਰਪਾਲ, ਸਮੇਂ ਦੀਆਂ ਸਰਕਾਰਾਂ ਨੂੰ ਕੁਝ ਇਸ ਤਰ੍ਹਾਂ ਲਗਾਈ ਫਟਕਾਰ
Preet-Harpal Preet-Harpal
ਪ੍ਰੀਤ ਹਰਪਾਲ ਜਿੰਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ‘ਚ ਬੀਟ ਸੌਂਗ,ਸੈਡ ਸੌਂਗ ਸਣੇ ਹਰ ਤਰ੍ਹਾਂ ਦੇ ਗੀਤ ਸ਼ਾਮਿਲ ਹਨ । ਉਨ੍ਹਾਂ ਨੇ ਆਪਣੇ ਗੀਤਾਂ ‘ਚ ਹਮੇਸ਼ਾ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ।
Preet-Harpal Preet-Harpal
ਭਾਵੇਂ ਉਹ ‘ਮਾਪੇ ਕਹਿੰਦੇ ਜੱਜ ਬਣਨਾ’ ,ਸੂਟ ਪਟਿਆਲਾ ਸ਼ਾਹੀ ਅਤੇ ਨਸ਼ਿਆਂ ਦੇ ਖ਼ਿਲਾਫ ਵੀ ਉਨ੍ਹਾਂ ਨੇ ਕਈ ਗੀਤ ਲਿਖੇ ਅਤੇ ਗਾਏ ।
 
View this post on Instagram
 

Old memories ❤️?❤️✌️✌️ @preet.harpal

A post shared by Preet Harpal (@preet.harpal) on

0 Comments
0

You may also like