
ਗੁਰਨਾਮ ਭੁੱਲਰ (Gurnam Bhullar) ਨੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ(Pic) ਨੂੰ ਸਾਂਝਾ ਕਰਦੇ ਹੋਏ ਅਦਾਕਾਰ ਅਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਰਾਜਵੀਰ ਨੇ ਇਸ ਮੁੰਡੇ ਤੋਂ ਬੜਾ ਕੁਝ ਚੋਰੀ ਕੀਤਾ ਐਕਸਪ੍ਰੈਸ਼ਨ ਵਾਈਜ਼’ ।ਗੁਰਨਾਮ ਭੁੱਲਰ ਦੇ ਬਚਪਨ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ ।
ਹੋਰ ਪੜ੍ਹੋ : ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ ‘ਲੇਖ’ ਦੀ ਰਿਲੀਜ਼ ਡੇਟ ਦਾ ਐਲਾਨ
ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਹ ਸਰਗਰਮ ਹਨ ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਲੇਖ’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਵੀ ਖੂਬ ਪਿਆਰ ਮਿਲ ਰਿਹਾ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਤਾਨੀਆ ਨਜ਼ਰ ਆ ਰਹੀ ਹੈ । ਇਸ ਫ਼ਿਲਮ ‘ਚ ਦੋਵਾਂ ਦੀ ਜੋੜੀ ਨੂੰ ਪਸੰਦ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਗੁਰਨਾਮ ਭੁੱਲਰ ਨੂੰ ਆਪਣਾ ਵਜ਼ਨ ਕਾਫੀ ਘਟਾਉਣਾ ਪਿਆ ਸੀ ।

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਸਰਗੁਨ ਮਹਿਤਾ ਦੇ ਨਾਲ ਫ਼ਿਲਮ ‘ਸੁਰਖ਼ੀ ਬਿੰਦੀ’,ਸੋਨਮ ਬਾਜਵਾ ਦੇ ਨਾਲ ‘ਮੈਂ ਵਿਆਹ ਨੀਂ ਕਰੌਂਣਾ ਤੇਰੇ ਨਾਲ’ ਅਤੇ ਤਾਨੀਆ ਅਤੇ ਸੋਨਮ ਬਾਜਵਾ ਦੇ ਨਾਲ ਫ਼ਿਲਮ ‘ਗੁੱਡੀਆਂ ਪਟੋਲੇ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੇ ਹਨ । ਗੁਰਨਾਮ ਭੁੱਲਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ।
View this post on Instagram