ਸੋਨੂੰ ਸੂਦ ਦੀਆਂ ਵਧੀਆਂ ਮੁਸ਼ਕਲਾਂ, ਕੋਰੋਨਾ ਦੀਆਂ ਦਵਾਈਆਂ ਨੂੰ ਲੈ ਕੇ ਜਾਂਚ ਦੇ ਹੁਕਮ

written by Rupinder Kaler | June 16, 2021

ਸੋਨੂੰ ਸੂਦ ਨੇ ਕੋਰੋਨਾ ਮਹਾਮਾਰੀ ਦੌਰਾਨ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕਈ ਲੋਕਾਂ ਨੂੰ ਕੋਰੋਨਾ ਦੀਆਂ ਦਵਾਈਆਂ ਉਪਲਬਧ ਕਰਵਾ ਕੇ ਉਨ੍ਹਾਂ ਦੀ ਮਦਦ ਕੀਤੀ ਸੀ । ਪਰ ਹੁਣ ਮੁੰਬਈ ਹਾਈ ਕੋਰਟ ਨੇ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਸੋਨੂੰ ਸੂਦ ਦੀ ਜਾਂਚ ਕਰ ਕੇ ਪਤਾ ਲਗਾਉਣ ਕਿ ਕੋਰੋਨਾ ਦੀ ਦਵਾਈ ਇਨ੍ਹਾਂ ਕੋਲ ਕਿਸ ਤਰ੍ਹਾਂ ਪਹੁੰਚੀ ਹੈ।

Pic Courtesy: Instagram
ਹੋਰ ਪੜ੍ਹੋ : ਲ਼ਸਣ ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ
Sonu Sood Pic Courtesy: Instagram
ਮੁੰਬਈ ਹਾਈ ਕੋਰਟ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਸੈਲੀਬ੍ਰੇਟੀ ਆਪਣੇ ਆਪ ਨੂੰ ਮਸੀਹਾ ਦੱਸ ਰਹੇ ਸਨ, ਜਦਕਿ ਉਨ੍ਹਾਂ ਨੇ ਇਸ ਗੱਲ ਦੀ ਵੀ ਪੁਸ਼ਟੀ ਨਹੀਂ ਕੀਤੀ ਕਿ ਦਵਾਈਆਂ ਨਕਲੀ ਹਨ ਜਾਂ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਉਨ੍ਹਾਂ ਤਕ ਪਹੁੰਚਾਈਆਂ ਜਾ ਰਹੀਆਂ ਹਨ।
Pic Courtesy: Instagram
ਮੁੰਬਈ ਹਾਈ ਕੋਰਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਸਰਕਾਰ ਨੂੰ ਸਥਾਨਕ ਕਾਂਗਰਸ ਵਿਧਾਇਕ ਤੇ ਸੋਨੂੰ ਸੂਦ ਦੀ ਜਾਂਚ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਕੋਰੋਨਾ ਮਹਾਮਾਰੀ ਦੌਰਾਨ ਇਨ੍ਹਾਂ ਦੋਵਾਂ ਦੁਆਰਾ ਉਪਲਬਧ ਕੀਤੀਆਂ ਗਈਆਂ ਦਵਾਈਆਂ ਦੇ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇ।

0 Comments
0

You may also like