ਕਿਸਾਨਾਂ ਦੇ ਧਰਨੇ ‘ਚ ਹਿਮਾਂਸ਼ੀ ਖੁਰਾਣਾ ਵੀ ਪਹੁੰਚੀ, ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  December 12th 2020 06:38 PM  |  Updated: December 12th 2020 06:38 PM

ਕਿਸਾਨਾਂ ਦੇ ਧਰਨੇ ‘ਚ ਹਿਮਾਂਸ਼ੀ ਖੁਰਾਣਾ ਵੀ ਪਹੁੰਚੀ, ਤਸਵੀਰਾਂ ਕੀਤੀਆਂ ਸਾਂਝੀਆਂ

ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ । ਕਿਸਾਨਾਂ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ । ਪੰਜਾਬੀ ਸਿਤਾਰੇ ਇਸ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹਨ ।ਅਦਾਕਾਰਾ ਹਿਮਾਂਸ਼ੀ ਖੁਰਾਣਾ ਵੀ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਨੇ ।

himanshi

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਖਾਲਸਾ ਏਡ ਦੇ ਵਲੰਟੀਅਰਸ ਦੇ ਨਾਲ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਤੋਂ ਪਹਿਲਾਂ ਵੀ ਹਿਮਾਂਸ਼ੀ ਕਿਸਾਨਾਂ ਦੇ ਹੱਕ ‘ਚ ਲਗਾਤਾਰ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

ਹੋਰ ਪੜ੍ਹੋ : ਅਦਾਕਾਰਾ ਗੁਲ ਪਨਾਗ ਨੇ ਵੀ ਕੀਤਾ ਕਿਸਾਨਾਂ ਦਾ ਸਮਰਥਨ, ਧਰਨੇ ‘ਚ ਪਹੁੰਚੀ ਅਦਾਕਾਰਾ

himanshi

ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਸ਼ਨੀਵਾਰ ਨੂੰ 17 ਦਿਨ ਹੋ ਗਏ। ਪਰ ਕਿਸਾਨਾਂ ਅਤੇ ਸਰਕਾਰ ਕਿਸੇ ਵੀ ਪੱਖ ਦੇ ਰਵੱਈਏ 'ਚ ਨਰਮੀ ਨਹੀਂ ਆਈ। ਇਸ ਦੇ ਨਾਲ ਹੀ ਹੁਣ ਹੰਗਾਮਾ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਿਸਾਨ ਸੰਗਠਨਾਂ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ।

himanshi

ਉਧਰ ਦੂਜੇ ਪਾਸੇ, ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦਾ ਐਲਾਨ ਕੀਤਾ। ਇਸ ਲਈ ਗੁਰੂਗ੍ਰਾਮ ਅਤੇ ਫਰੀਦਾਬਾਦ ਵਿਚ ਪੁਲਿਸ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network