ਹਿਮਾਂਸ਼ੀ ਖੁਰਾਣਾ ਆਸਿਮ ਰਿਆਜ਼ ਦੇ ਨਾਲ ਲੰਡਨ ‘ਚ ਮਨਾ ਰਹੀ ਛੁੱਟੀਆਂ, ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  November 10th 2021 06:11 PM  |  Updated: November 10th 2021 06:11 PM

ਹਿਮਾਂਸ਼ੀ ਖੁਰਾਣਾ ਆਸਿਮ ਰਿਆਜ਼ ਦੇ ਨਾਲ ਲੰਡਨ ‘ਚ ਮਨਾ ਰਹੀ ਛੁੱਟੀਆਂ, ਤਸਵੀਰਾਂ ਕੀਤੀਆਂ ਸਾਂਝੀਆਂ

ਹਿਮਾਂਸ਼ੀ ਖੁਰਾਣਾ (Himanshi Khurana ) ਅਤੇ ਆਸਿਮ ਰਿਆਜ਼ (Asim Riaz) ਏਨੀਂ ਦਿਨੀਂ ਲੰਡਨ (London) ‘ਚ ਛੁੱਟੀਆਂ ਮਨਾ ਰਹੇ ਹਨ । ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੁੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਹਿਮਾਂਸ਼ੀ ਖੁਰਾਣਾ ਦੇ ਨਾਲ ਉਨ੍ਹਾਂ ਦੀ ਇੱਕ ਹੋਰ ਦੋਸਤ ਵੀ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਹੀ ਹੈ ।

Himanshi khurana image From instagram

ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਕੀਤਾ ਸਾਂਝਾ

ਹਿਮਾਂਸ਼ੀ ਖੁਰਾਣਾ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ #ਵੈਕੇਸ਼ਨ #ਲੰਡਨ । ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ । ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ ।

Himanshi Khurana, image From instagram

ਬਤੌਰ ਮਾਡਲ ਹੁਣ ਤੱਕ ਉਹ ਅਣਗਿਣਤ ਗੀਤਾਂ ‘ਚ ਵਿਖਾਈ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਜਲਦ ਹੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਵੀ ਦਿਖਾਈ ਦੇਵੇਗੀ । ਹਿਮਾਂਸ਼ੀ ਖੁਰਾਣਾ ਹੁਣ ਤੱਕ ਆਪਣੀ ਆਵਾਜ਼ ‘ਚ ਵੀ ਕਈ ਗੀਤ ਕੱਢ ਚੁੱਕੀ ਹੈ । ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਗਾਇਕੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੀ ਹੈ । ਉਸ ਦਾ ਜਲਦ ਹੀ ਇੱਕ ਗੀਤ ਵੀ ਰਿਲੀਜ਼ ਹੋਣ ਜਾ ਰਿਹਾ ਹੈ । ਜਿਸ ਦਾ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network