ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦਾ ਇਹ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਪ੍ਰਸ਼ੰਸਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟ

Written by  Shaminder   |  July 11th 2020 11:25 AM  |  Updated: July 11th 2020 11:25 AM

ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦਾ ਇਹ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਪ੍ਰਸ਼ੰਸਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟ

ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦਾ ਇੱਕ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਦੋਵਾਂ ਦੀ ਬਿਹਤਰੀਨ ਬਾਂਡਿੰਗ ਵੇਖਣ ਨੂੰ ਮਿਲ ਰਹੀ ਹੈ । ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦੋਵਾਂ ਦੀ ਜੋੜੀ ਇੱਕ ਰਿਆਲਟੀ ਸ਼ੋਅ ‘ਚ ਬਣੀ ਸੀ, ਜਿਸ ਤੋਂ ਬਾਅਦ ਇਹ ਜੋੜੀ ਕਾਫੀ ਚਰਚਾ ‘ਚ ਹੈ ਅਤੇ ਲਗਾਤਾਰ ਦੋਵਾਂ ਦੀਆਂ ਖ਼ਬਰਾਂ ਮੀਡੀਆ ‘ਚ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ।

https://www.instagram.com/p/CCdTHrSlF-H/

ਰਿਆਲਟੀ ਸ਼ੋਅ ‘ਚ ਜਿੱਥੇ ਇਸ ਜੋੜੀ ਨੇ ਖੂਬ ਚਰਚਾ ਵਟੋਰੀ ਸੀ ਅਤੇ ਸ਼ੋਅ ‘ਚੋਂ ਬਾਹਰ ਆਉਣ ਤੋਂ ਬਾਅਦ ਵੀ ਇਹ ਜੋੜੀ ਚਰਚਾ ‘ਚ ਬਣੀ ਹੋਈ ਹੈ ।

https://www.instagram.com/p/CCcPnTmB5tm/

ਦੋਵਾਂ ਨੇ ਇੱਕਠਿਆਂ ਕਈ ਗੀਤਾਂ ‘ਚ ਵੀ ਬਤੌਰ ਮਾਡਲ ਕੰਮ ਕੀਤਾ ਹੈ ।ਆਸਿਮ ਰਿਆਜ਼ ਦੀ ਗੱਲ ਕੀਤੀ ਜਾਵੇ ਤਾਂ ਉਹ ਵੀ ਲਗਾਤਾਰ ਸੋਸ਼ਲ ਮੀਡੀਆ ‘ਤੇ ਸਰਗਰਮ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਨਵੀਂ ਬੀਐੱਮਡਬਲਿਊ ਕਾਰ ਲਈ ਸੀ ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network