
ਹਿਮਾਂਸ਼ੀ ਖੁਰਾਣਾ (Himanshi Khurana ) ਅਤੇ ਆਸਿਮ ਰਿਆਜ਼ (Asim Riaz) ਦਾ ਨਵਾਂ ਗੀਤ ‘ਪਿੰਜਰਾ’ (Pinjra) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਆਸਿਮ ਰਿਆਜ਼ ਅਤੇ ਚਰਨ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਚਰਨ ਨੇ ਦਿੱਤਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ । ਗੀਤ ‘ਚ ਆਸਿਮ ਰਿਆਜ਼ ਰੈਪ ਕਰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਬਿਨ੍ਹਾਂ ਵਜ੍ਹਾ ਟ੍ਰੋਲ ਕਰਨ ਵਾਲਿਆਂ ਨੂੰ ਹਿਮਾਂਸ਼ੀ ਖੁਰਾਣਾ ਨੇ ਦੱਸਿਆ ਬ੍ਰੇਨਲੈੱਸ, ਕਿਹਾ ‘ਜੋ ਬੀਤ ਗਿਆ, ਉਹ ਬੀਤ ਗਿਆ’
ਗੀਤ ‘ਚ ਹਿਮਾਂਸ਼ੀ ਅਤੇ ਆਸਿਮ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਹੋਰ ਵੀ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਦੋਵਾਂ ਦੀ ਜੋੜੀ ਨੂੰ ਸਰੋਤਿਆਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

ਹੋਰ ਪੜ੍ਹੋ : ਕੀ ਮੁੜ ਤੋਂ ਸ਼ੁਰੂ ਹੋਈ ਹਿਮਾਂਸ਼ੀ ਖੁਰਾਣਾ ਅਤੇ ਸ਼ਹਿਨਾਜ਼ ਗਿੱਲ ਵਿਚਾਲੇ ਕੈਟ ਫਾਈਟ?
ਇਹ ਜੋੜੀ ਬਿੱਗ ਬੌਸ ‘ਚ ਨਜ਼ਰ ਆਈ ਸੀ, ਜਿਸ ਤੋਂ ਬਾਅਦ ਇਸ ਜੋੜੀ ਨੇ ਬਿੱਗ ਬੌਸ ‘ਚ ਰਹਿਣ ਦੇ ਦੌਰਾਨ ਵੀ ਕਾਫੀ ਸੁਰਖੀਆਂ ਵਟੋਰੀਆਂ ਸਨ ।ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬਤੌਰ ਮਾਡਲ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ।

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ।ਹੁਣ ਜਲਦ ਹੀ ਉਹ ਹੋਰ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ । ਹਿਮਾਂਸ਼ੀ ਖੁਰਾਣਾ ਦਾ ਸਬੰਧ ਪੰਜਾਬ ਦੇ ਕੀਰਤਪੁਰ ਸਾਹਿਬ ਦੇ ਨਾਲ ਹੈ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਆਵਾਜ਼ ‘ਚ ਗੀਤ ਵੀ ਕੱਢੇ ਹਨ । ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਗਿਆ ਹੈ ।
View this post on Instagram