ਆਸਿਮ ਰਿਆਜ਼ ਦੀ ਬਰਥਡੇ ਪਾਰਟੀ ਵਿੱਚ ਸ਼ਾਮਿਲ ਹੋਈ ਹਿਮਾਂਸ਼ੀ ਖੁਰਾਣਾ, ਤਸਵੀਰਾਂ ਵਾਇਰਲ

written by Rupinder Kaler | July 14, 2021

ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਦੀ ਜੋੜੀ ਲੋਕਾਂ ਵੱਲੋਂ ਕਾਫੀ ਪਸੰਦ ਕੀਤੀ ਜਾਂਦੀ ਹੈ । ਉਹਨਾਂ ਦੇ ਪ੍ਰਸ਼ੰਸਕ ਦੋਹਾਂ ਨੂੰ ਚੰਗੇ ਦੋਸਤ ਮੰਨਦੇ ਹਨ । ਹਾਲ ਹੀ ਵਿੱਚ ਆਸਿਮ ਦੇ ਜਨਮ ਦਿਨ ਤੇ ਹਿਮਾਂਸ਼ੀ ਨੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ਤੇ ਆਸਿਮ ਦੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ । ਹੋਰ ਪੜ੍ਹੋ : ਆਰਥਿਕ ਹਾਲਤ ਮਾੜੀ ਹੋਣ ਕਰਕੇ ਅਦਾਕਾਰਾ ਸਵਿਤਾ ਬਜਾਜ ਆਪਣਾ ਇਲਾਜ਼ ਕਰਵਾਉਣ ਤੋਂ ਅਸਮਰਥ, ਪਰਿਵਾਰ ਨੇ ਵੀ ਛੱਡਿਆ ਸਾਥ ਇਸ ਤਸਵੀਰ ਵਿੱਚ  ਆਸਿਮ  ਕੇਕ ਕੱਟਦਾ ਨਜ਼ਰ ਆ ਰਿਹਾ ਹੈ । ਜਿਸ ਤਰ੍ਹਾਂ ਦੀ ਤਸਵੀਰ ਹੈ ਉਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਪਾਰਟੀ ਕਾਫੀ ਧੁਮ ਧਾਮ ਨਾਲ ਮਨਾਈ ਗਈ ਸੀ । himanshi khurana miss ptc punjabi ਹਿਮਾਂਸ਼ੀ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ‘ਜਨਮ ਦਿਨ ਮੁਬਾਰਕ ਹੋਵੇ ਆਸਿਮ’ ਇਸ ਤੋਂ ਇਲਾਵਾ ਹਿਮਾਂਸ਼ੀ ਨੇ ਇੰਸਟਾ ਸਟੋਰੀ ਤੇ ਵੀ ਪਾਰਟੀ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਹਨ । ਇਹਨਾਂ ਵੀਡੀਓ ਵਿੱਚ ਹਿਮਾਂਸ਼ੀ ਗਾਣਾ ਗਾਉਂਦੇ ਹੋਏ ਦਿਖਾਈ ਦੇ ਰਹੀ ਹੈ ।

0 Comments
0

You may also like