ਹਿਮਾਂਸ਼ੀ ਖੁਰਾਣਾ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ, ਤਸਵੀਰ ਸਾਂਝੀ ਕਰਕੇ ਦੱਸਿਆ ‘ਫਿੱਟ ਤੇ ਫਾਈਨ ਹਾਂ’

written by Rupinder Kaler | October 08, 2020

ਆਪਣੀਆਂ ਖੂਬਸੂਰਤ ਅਦਾਵਾਂ ਨਾਲ ਸਭ ਨੂੰ ਕਾਇਲ ਕਰਨ ਵਾਲੀ ਹਿਮਾਂਸ਼ੀ ਖੁਰਾਣਾ ਬਿਲਕੁਲ ਕੋਰੋਨਾ ਵਾਇਰਸ ਤੋਂ ਉਭਰ ਆਈ ਹੈ । ਉਹ ਹੁਣ ਬਿਲਕੁਲ ਸਿਹਤਮੰਦ ਹੈ ਜਿਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਤਸਵੀਰ ਸਾਂਝੀ ਕਰਕੇ ਦਿੱਤੀ ਹੈ । ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਕਰਕੇ ਉਹਨਾਂ ਦੀ ਹਾਲਤ ਕਾਫੀ ਖਰਾਬ ਹੋ ਗਈ ਸੀ । ਕੋਰੋਨਾ ਪਾਜਟਿਵ ਹੋਣ ਦੀ ਖ਼ਬਰ ਉਹਨਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਸੀ ।

himanhsi

ਇਸ ਤੋਂ ਬਾਅਦ ਉਹਨਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਸੀ । ਹੁਣ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਦੱਸਿਆ ਹੈ ਕਿ ਉਹ ਬਿਲਕੁੱਲ ਫਿਟ ਤੇ ਫਾਈਨ ਹਨ । ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਹਿਮਾਂਸ਼ੀ ਨੇ ਕੁਝ ਸਮਾਂ ਪਹਿਲਾਂ ਟਵੀਟ ਕਰਕੇ ਕਿਹਾ ਕਿ ਉਸ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਆਈ ਹੈ।

ਹੋਰ ਪੜ੍ਹੋ :

tweet

ਉਸ ਨੇ ਆਪਣੇ ਨਾਲ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ ਸੀ। ਹਿਮਾਂਸ਼ੀ ਖੁਰਾਣਾ ਨੇ ਇੱਕ ਟਵੀਟ ਵਿੱਚ ਲਿਖਿਆ ਸੀ , “ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਸਾਵਧਾਨੀਆਂ ਦੇ ਬਾਵਜੂਦ ਮੈਂ ਕੋਰੋਨਾ ਸੰਕਰਮਿਤ ਹੋ ਗਈ ਹਾਂ। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਇੱਕ ਦਿਨ ਪਹਿਲਾਂ ਇੱਕ ਅੰਦੋਲਨ ਵਿੱਚ ਸ਼ਾਮਲ ਹੋਈ ਸੀ ਅਤੇ ਬਹੁਤ ਭੀੜ ਸੀ, ਇਸ ਲਈ ਮੈਂ ਸੋਚਿਆ ਕਿ ਮੈਨੂੰ ਅੱਜ ਸ਼ਾਮ ਸ਼ੂਟਿੰਗ 'ਤੇ ਜਾਣ ਤੋਂ ਪਹਿਲਾਂ ਕੋਰੋਨਾ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ।

tweet

ਮੈਂ ਤੁਹਾਨੂੰ ਦੱਸ ਦੇਵਾਂ ਕਿ ਮੇਰੇ ਨਾਲ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਕਿਰਪਾ ਕਰਕੇ ਵਿਰੋਧ ਪ੍ਰਦਰਸ਼ਨਾਂ ਵਿੱਚ ਸਾਵਧਾਨ ਰਹੋ। ਮੈਂ ਪ੍ਰਦਰਸ਼ਨਕਾਰੀਆਂ ਨੂੰ ਪ੍ਰਾਰਥਨਾ ਕਰਦੀ ਹਾਂ ਕਿ ਅਸੀਂ ਇੱਕ ਮਹਾਂਮਾਰੀ ਵਿੱਚੋਂ ਲੰਘ ਰਹੇ ਹਾਂ ਇਸ ਲਈ ਆਪਣਾ ਧਿਆਨ ਰੱਖੋ।"

You may also like