ਹਿਮਾਂਸ਼ੀ ਖੁਰਾਣਾ ਦਾ ਇਹ ਕਿਊਟ ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਡੌਗੀ ਦੇ ਨਾਲ ਮਸਤੀ ਕਰਦੀ ਆਈ ਨਜ਼ਰ,ਦੇਖੋ ਵੀਡੀਓ

written by Lajwinder kaur | February 12, 2021

ਮਾਡਲ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ । ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਇੱਕ ਕਿਊਟ ਜਿਹੀ ਵੀਡੀਓ ਪੋਸਟ ਕੀਤੀ ਹੈ ।  inside image of himanshi khurana ਹੋਰ ਪੜ੍ਹੋ: ਦੇਖੋ ਵੀਡੀਓ : ਸਿੰਗਾ ਦਾ ਨਵਾਂ ਗੀਤ ‘TERI LOAD VE’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿੰਗਾ ਤੇ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਜੋੜੀ
ਇਸ ਵੀਡੀਓ ਨੂੰ ਉਨ੍ਹਾਂ ਨੇ ਬਿਨਾਂ ਕਿਸੇ ਕੈਪਸ਼ਨ ਦੇ ਪੋਸਟ ਕੀਤੀ ਹੈ । ਵੀਡੀਓ ਚ ਉਹ ਡੌਗੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਅਦਾਕਾਰਾ ਹਿਮਾਂਸ਼ੀ ਖੁਰਾਣਾ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਤਿੰਨ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। himanshi khurana fun with doggy ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ। ਅਦਾਕਾਰਾ ਹੋਣ ਦੇ ਨਾਲ ਉਹ ਵਧੀਆ ਗਾਇਕਾ ਵੀ ਹੈ । ਉਹ ਕਈ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ‘ਮਿਸ ਪੀਟੀਸੀ ਪੰਜਾਬੀ 2021’ ‘ਚ ਬਤੌਰ ਜੱਜ ਦੀ ਭੂਮਿਕਾ ਨਿਭਾ ਰਹੀ ਹੈ । himanshi khurana miss ptc punjabi  

0 Comments
0

You may also like