
ਹਿਮਾਂਸ਼ੀ ਖੁਰਾਣਾ (Himanshi Khurana ) ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਹੋਣ ਦੇ ਨਾਲ-ਨਾਲ ਇੱਕ ਫੈਸ਼ਨ ਦੀਵਾ ਵੀ ਹੈ। ਕਿਉਂਕੀ ਹਿਮਾਂਸ਼ੀ ਆਪਣੇ ਸੋਸ਼ਲ ਮੀਡੀਆ ਆਪਣੀਆਂ ਕਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ 'ਚ ਉਹ ਆਪਣੇ ਸਟਾਈਲ ਤੇ ਫੈਸ਼ਨ ਸੈਂਸ ਨੂੰ ਸ਼ੋਅ ਕਰਦੀ ਹੋਈ ਨਜ਼ਰ ਆਉਂਦੀ ਹੈ।

ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦੀਆਂ ਤਸਵੀਰਾਂ ਸਾੜ੍ਹੀ ਵਿੱਚ ਹਨ। ਫੈਨਜ਼ ਹਿਮਾਂਸ਼ੀ ਦੇ ਇਸ ਅੰਦਾਜ਼ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਤਸਵੀਰ ਦੇ ਨਾਲ ਹਿਮਾਂਸ਼ੀ ਨੇ ਕੈਪਸ਼ਨ ਵਿੱਚ ਲਿਖਿਆ ਹੈ, " ਹੋਲਡ ਆਨ ਵਿਦ ਸਾੜ੍ਹੀ !"
ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਸ਼ੀ ਨੇ ਬੈਂਗਨੀ ਰੰਗ ਦੀ ਇੱਕ ਬਨਾਰਸੀ ਸਾੜ੍ਹੀ ਪਾਈ ਹੋਈ ਹੈ। ਇਸ ਦੇ ਨਾਲ ਹਿਮਾਸ਼ੀ ਨੇ ਲਾਂਗ ਨੇਕ ਪੀਸ ਤੇ ਨਿਊਡ ਮੇਅਕਪ ਦੇ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।ਹਿਮਾਂਸ਼ੀ ਦੀਆਂ ਇਹ ਤਸਵੀਰਾਂ ਤੇ ਵੀਡੀਓਜ਼ ਉਸ ਦੇ ਨਵੇਂ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਹਿਮਾਂਸ਼ੀ ਵੱਖ-ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਰਸ਼ਕਾਂ ਨੂੰ ਪਸੰਦ ਆਇਆ ਹਿਮਾਂਸ਼ੀ ਦਾ ਅੰਦਾਜ਼
ਹਿਮਾਸ਼ੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਹਿਮਾਂਸੀ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਫੈਨਜ਼ ਨੇ ਉਸ ਦੀ ਇਸ ਲੁੱਕ ਦੀ ਜਮ ਕੇ ਤਾਰੀਫ ਕੀਤੀ ਹੈ ਤੇ ਉਸ ਦੀ ਪੋਸਟ 'ਤੇ ਕਈ ਤਰ੍ਹਾਂ ਦੇ ਕਮੈਂਟ ਲਿਖੇ ਹਨ। ਕਈ ਫੈਨਜ਼ ਨੇ ਹਿਮਾਸੀ ਦੇ ਲਈ ਹਾਰਟ ਈਮੋਜੀ ਬਣਾਇਆ ਹੈ।

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ਤੇ ਗੀਤਾਂ ਵਿੱਚ ਕੰਮ ਕਰ ਚੁੱਕੀ ਹੈ। ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਉਸ ਸਾਡਾ ਹੱਕ ਫ਼ਿਲਮ ‘ਚ ਕੰਮ ਕਰਨ ਤੋਂ ਬਾਅਦ ਪਛਾਣ ਮਿਲੀ ਸੀ । ਜਿਸ ਤੋਂ ਬਾਅਦ ਹਿਮਾਂਸ਼ੀ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ । ਹਿਮਾਂਸ਼ੀ ਖੁਰਾਣਾ ਬਿੱਗ ਬਾਸ-13 ਦੀ ਪ੍ਰਤੀਭਾਗੀ ਵੀ ਰਹਿ ਚੁੱਕੀ ਹੈ। ਹਿਮਾਂਸ਼ੀ ਹਾਲ ਹੀ ਵਿੱਚ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਵਿੱਚ ਨਜ਼ਰ ਆਈ ਹੈ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ।
View this post on Instagram