ਹਿਮਾਂਸ਼ੀ ਖੁਰਾਣਾ ਛੁੱਟੀਆਂ ਦਾ ਲੁਤਫ ਲੈਣ ਪਹੁੰਚੀ ਰਾਜਸਥਾਨ, ਕਰਣੀ ਮਾਤਾ ਦੇ ਮੰਦਰ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

written by Lajwinder kaur | November 29, 2022 04:43pm

Himanshi Khurana on vacation in Rajasthan: ਹਾਲ ਹੀ ‘ਚ ਪੰਜਾਬੀ ਮਿਊਜ਼ਿਕ ਜਗਤ ਤੇ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣਾ 31ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਉਨ੍ਹਾਂ ਨੇ ਆਪਣਾ ਜਨਮਦਿਨ ਬਹੁਤ ਹੀ ਧੂਮ ਧਾਮ ਦੇ ਨਾਲ ਮਨਾਇਆ ਸੀ। ਜਿਸਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸਾਂਝਾ ਕੀਤਾ ਸੀ। ਜਨਮਦਿਨ ਤੋਂ ਬਾਅਦ ਹੁਣ ਉਹ ਛੁੱਟੀਆਂ ਦਾ ਲੁਤਫ ਲੈਣ ਲਈ ਰਾਜਸਥਾਨ ਪਹੁੰਚ ਗਈ ਹੈ। ਜਿਸ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀਆਂ ਸਟੋਰੀਆਂ ਵਿੱਚ ਵੀ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਉੱਥੇ ਦੇ ਪ੍ਰਾਚੀਨ ਮੰਦਰ ਦੇ ਵੀ ਦਰਸ਼ਨ ਕੀਤੇ।

Himanshi Khurana

ਹੋਰ ਪੜ੍ਹੋ : ਸਤਿੰਦਰ ਸਰਤਾਜ ਦੇ ਲਾਈਵ ਸ਼ੋਅ ‘ਚ ਮਹੇਂਦਰ ਸਿੰਘ ਧੋਨੀ ਤੇ ਹਾਰਦਿਕ ਪਾਂਡਿਆ ਜੰਮ ਕੇ ਨੱਚਦੇ ਆਏ ਨਜ਼ਰ, ਦੇਖੋ ਵੀਡੀਓ

himanshi khurana

ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਨੇ, ਜਿਸ ਵਿੱਚ ਉਹ ਕਰਣੀ ਮਾਤਾ ਜੀ ਦੇ ਮੰਦਰ ਵਿੱਚ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਉਦੈਪੁਰ ਦੀਆਂ ਕੁਝ ਖੂਬਸੂਰਤ ਨਜ਼ਾਰਿਆਂ ਨੂੰ ਵੀ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ। ਤਸਵੀਰਾਂ ਵਿੱਚ ਦੇਖ ਸਕਦੇ ਹੋਏ ਹਿਮਾਂਸ਼ੀ ਖੁਰਾਣਾ ਨੇ ਬਲਿਊ ਰੰਗ ਦੀ ਜੀਨ ਦੇ ਨਾਲ ਬਲੈਕ ਰੰਗ ਦਾ ਟੌਪ ਪਾਇਆ ਹੋਇਆ ਹੈ ਤੇ ਨਾਲ ਹੀ ਜਾਮਣੀ ਰੰਗ ਦੀ ਸਟਾਲ ਲਈ ਹੋਈ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ।

himanshi khurana new pics image source: Instagram

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਨੋਰੰਜਨ ਜਗਤ ਦੀ ਚਰਚਿਤ ਅਦਾਕਾਰਾ ਹੈ। ਉਨ੍ਹਾਂ ਨੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ‘ਸਾਡਾ ਹੱਕ’, ‘ਲੈਦਰ ਲਾਈਫ’, ‘2 ਬੋਲ’ ਅਤੇ ‘ਅਫਸਰ’ ਵਰਗੀਆਂ ਫਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆ ਚੁੱਕੀ ਹੈ। ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ਵਿੱਚ ਆਪਣੇ ਹੱਥ ਅਜਮਾ ਚੁੱਕੀ ਹੈ। ਉਨ੍ਹਾਂ ਨੇ ਕਈ ਸਿੰਗਲ ਟਰੈਕ ਕੱਢੇ ਨੇ ਜਿਨ੍ਹਾਂ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ ਸੀ। ਸੋਸ਼ਲ ਮੀਡੀਆ ਉੱਤੇ ਹਿਮਾਂਸ਼ੀ ਦੀ ਚੰਗੀ ਫੈਨ ਫਾਲਵਿੰਗ ਹੈ। ਅਦਾਕਾਰਾ ਨੂੰ ਇੰਸਟਾਗ੍ਰਾਮ ਅਕਾਊਂਟ ਉੱਤੇ 10.5M ਲੋਕ ਫਾਲੋ ਕਰਦੇ ਹਨ।

 

You may also like