Advertisment

ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਰਸ਼ਕਾਂ ਨੂੰ ਪਸੰਦ ਆਇਆ ਹਿਮਾਂਸ਼ੀ ਦਾ ਅੰਦਾਜ਼

author-image
By Shaminder
New Update
ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਰਸ਼ਕਾਂ ਨੂੰ ਪਸੰਦ ਆਇਆ ਹਿਮਾਂਸ਼ੀ ਦਾ ਅੰਦਾਜ਼
Advertisment
ਹਿਮਾਂਸ਼ੀ ਖੁਰਾਣਾ (Himanshi Khurana )  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ
Advertisment
(Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਬਲੈਕ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ । ਉਸ ਦੀ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਕਲੇਰ ਕੰਠ ਦਾ ਗੀਤ ਚੱਲ ਰਿਹਾ ਹੈ । ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਅਨੇਕਾਂ ਹੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ । Himanshi Khurana image From instagram ਹੋਰ ਪੜ੍ਹੋ : ਮਾਂ ਦੇ ਨਾਲ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਹੋਏ ਅਦਾਕਾਰ ਬਿੰਨੂ ਢਿੱਲੋਂ ਹਾਲ ਹੀ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ‘ਚ ਵੀ ਉਹ ਨਜ਼ਰ ਆਈ ਸੀ । ਜਿਸ ‘ਚ ਉਸ ਦੀ ਅਦਾਕਾਰੀ ਨੂੰ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟ ‘ਤੇ ਕੰਮ ਕਰ ਰਹੀ ਹੈ । ਹਿਮਾਂਸ਼ੀ ਖੁਰਾਣਾ ਆਸਿਮ ਰਿਆਜ਼ ਦੇ ਨਾਲ ਦੋਸਤੀ ਨੂੰ ਲੈ ਕੇ ਵੀ ਕਾਫੀ ਸੁਰਖੀਆਂ ‘ਚ ਰਹਿੰਦੀ ਹੈ । ਆਸਿਮ ਰਿਆਜ਼ ਦੇ ਨਾਲ ਉਸ ਦੀ ਜੋੜੀ ਬਿੱਗ ਬੌਸ ‘ਚ ਬਣੀ ਸੀ ।
Advertisment
himanshi khurana pic 1 image From instagram ਬਿੱਗ ਬੌਸ ਦੇ ਘਰ ਚੋਂ ਬਾਹਰ ਆਉਣ ਤੋਂ ਬਾਅਦ ਵੀ ਹਿਮਾਂਸ਼ੀ ਨੇ ਆਸਿਮ ਰਿਆਜ਼ ਦੇ ਨਾਲ ਕਈ ਗੀਤਾਂ ‘ਚ ਕੰਮ ਕੀਤਾ ਹੈ ।ਦੋਵੇਂ ਅਕਸਰ ਇੱਕਠੇ ਸਪਾਟ ਕੀਤੇ ਜਾਂਦੇ ਹਨ । ਕੁਝ ਸਮਾਂ ਪਹਿਲਾਂ ਦੋਵੇਂ ਵਿਦੇਸ਼ ‘ਚ ਘੁੰਮਣ ਗਏ ਸਨ । ਜਿਸ ਦੀਆਂ ਤਸਵੀਰਾਂ ਵੀ ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਹਿਮਾਂਸ਼ੀ ਖੁਰਾਣਾ ਜਿੱਥੇ ਬਿਹਤਰੀਨ ਮਾਡਲ ਹੈ । ਉੱਥੇ ਹੀ ਉਹ ਆਪਣੀ ਆਵਾਜ਼ ‘ਚ ਕਈ ਗੀਤ ਵੀ ਕੱਢ ਚੁੱਕੀ ਹੈ । ਉਸ ਦੇ ਗੀਤਾਂ ਨੂੰ ਵੀ ਸਰੋਤਿਆਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment