ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਰਸ਼ਕਾਂ ਨੂੰ ਪਸੰਦ ਆਇਆ ਹਿਮਾਂਸ਼ੀ ਦਾ ਅੰਦਾਜ਼

Written by  Shaminder   |  February 19th 2022 12:28 PM  |  Updated: February 19th 2022 12:37 PM

ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਰਸ਼ਕਾਂ ਨੂੰ ਪਸੰਦ ਆਇਆ ਹਿਮਾਂਸ਼ੀ ਦਾ ਅੰਦਾਜ਼

ਹਿਮਾਂਸ਼ੀ ਖੁਰਾਣਾ (Himanshi Khurana )  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਬਲੈਕ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ । ਉਸ ਦੀ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਕਲੇਰ ਕੰਠ ਦਾ ਗੀਤ ਚੱਲ ਰਿਹਾ ਹੈ । ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਅਨੇਕਾਂ ਹੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ ।

Himanshi Khurana image From instagram

ਹੋਰ ਪੜ੍ਹੋ : ਮਾਂ ਦੇ ਨਾਲ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਹੋਏ ਅਦਾਕਾਰ ਬਿੰਨੂ ਢਿੱਲੋਂ

ਹਾਲ ਹੀ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ‘ਚ ਵੀ ਉਹ ਨਜ਼ਰ ਆਈ ਸੀ । ਜਿਸ ‘ਚ ਉਸ ਦੀ ਅਦਾਕਾਰੀ ਨੂੰ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟ ‘ਤੇ ਕੰਮ ਕਰ ਰਹੀ ਹੈ । ਹਿਮਾਂਸ਼ੀ ਖੁਰਾਣਾ ਆਸਿਮ ਰਿਆਜ਼ ਦੇ ਨਾਲ ਦੋਸਤੀ ਨੂੰ ਲੈ ਕੇ ਵੀ ਕਾਫੀ ਸੁਰਖੀਆਂ ‘ਚ ਰਹਿੰਦੀ ਹੈ । ਆਸਿਮ ਰਿਆਜ਼ ਦੇ ਨਾਲ ਉਸ ਦੀ ਜੋੜੀ ਬਿੱਗ ਬੌਸ ‘ਚ ਬਣੀ ਸੀ ।

himanshi khurana pic 1 image From instagram

ਬਿੱਗ ਬੌਸ ਦੇ ਘਰ ਚੋਂ ਬਾਹਰ ਆਉਣ ਤੋਂ ਬਾਅਦ ਵੀ ਹਿਮਾਂਸ਼ੀ ਨੇ ਆਸਿਮ ਰਿਆਜ਼ ਦੇ ਨਾਲ ਕਈ ਗੀਤਾਂ ‘ਚ ਕੰਮ ਕੀਤਾ ਹੈ ।ਦੋਵੇਂ ਅਕਸਰ ਇੱਕਠੇ ਸਪਾਟ ਕੀਤੇ ਜਾਂਦੇ ਹਨ । ਕੁਝ ਸਮਾਂ ਪਹਿਲਾਂ ਦੋਵੇਂ ਵਿਦੇਸ਼ ‘ਚ ਘੁੰਮਣ ਗਏ ਸਨ । ਜਿਸ ਦੀਆਂ ਤਸਵੀਰਾਂ ਵੀ ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਹਿਮਾਂਸ਼ੀ ਖੁਰਾਣਾ ਜਿੱਥੇ ਬਿਹਤਰੀਨ ਮਾਡਲ ਹੈ । ਉੱਥੇ ਹੀ ਉਹ ਆਪਣੀ ਆਵਾਜ਼ ‘ਚ ਕਈ ਗੀਤ ਵੀ ਕੱਢ ਚੁੱਕੀ ਹੈ । ਉਸ ਦੇ ਗੀਤਾਂ ਨੂੰ ਵੀ ਸਰੋਤਿਆਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network