ਹਿਮਾਂਸ਼ੀ ਖੁਰਾਨਾ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | January 19, 2020

ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਨਾ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਹਨ। ਜੀ ਹਾਂ  ਉਹ ‘ਓਹਦੀ ਸ਼ਰੇਆਮ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਜਿਸ ਦਾ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸ਼ੇਅਰ ਕੀਤਾ ਹੈ। ਪੋਸਟਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਦੋ ਲੱਖ ਤੋਂ ਵੱਧ ਲਾਇਕਸ ਇਸ ਪੋਸਟਰ ਨੂੰ ਮਿਲ ਚੁੱਕੇ ਹਨ।

ਹੋਰ ਵੇਖੋ:ਹਰਭਜਨ ਮਾਨ ਨੇ ਪੀ. ਆਰ ਫ਼ਿਲਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ ਇਸ ਗੀਤ ਦੇ ਬੋਲ ਬੰਟੀ ਬੈਂਸ ਤੇ ਸਿੰਗਾ ਨੇ ਮਿਲਕੇ ਲਿਖੇ ਨੇ ਤੇ ਮਿਊਜ਼ਿਕ ਜੱਸੀ ਐਕਸ ਦਾ ਹੋਵੇਗਾ। ਸਵਿਟ ਚਿੱਲੀ ਵੱਲੋਂ ਇਸ ਗੀਤ ਦਾ ਵੀਡੀਓ ਨੂੰ ਤਿਆਰ ਕੀਤਾ ਹੈ। ਬਰੈਂਡ ਬੀ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ।
 
View this post on Instagram
 

Best time..... Chinese whisper

A post shared by Himanshi Khurana (daddu?) (@iamhimanshikhurana) on

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਨਾ ਦੀ ਤਾਂ ਹਾਲ ਹੀ ‘ਚ ਉਹ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ 13 ‘ਚ ਨਜ਼ਰ ਆਏ ਸਨ। ਜਿੱਥੇ ਇੱਕ ਫਿਰ ਤੋਂ ਸ਼ਹਿਨਾਜ਼ ਗਿੱਲ ਤੇ ਹਿਮਾਂਸ਼ੀ ਖੁਰਾਨਾ ਨੂੰ ਇਕੱਠੇ ਦੇਖਿਆ ਗਿਆ।ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।

0 Comments
0

You may also like