ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆਏ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

Written by  Lajwinder kaur   |  October 19th 2021 11:31 AM  |  Updated: October 19th 2021 11:31 AM

ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆਏ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ (Himanshi Khurana)ਜੋ ਕਿ ਸੋਸ਼ਲ਼ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਬੁਆਏ ਫ੍ਰੈਂਡ ਆਸਿਮ ਰਿਆਜ਼ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪਹੁੰਚੀ ‘Squid Game’ ‘ਚ, ‘ਰੈਡ ਲਾਈਟ-ਗ੍ਰੀਨ ਲਾਈਟ’ ਚੈਲੇਂਜ ਪੂਰੀ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

himanshi khurana and asim riaz seen together-min image source- instagram

ਇਸ ਵੀਡੀਓ 'ਚ ਹਿਮਾਂਸੀ ਖੁਰਾਣਾ ਤੇ ਆਸਿਮ ਰਿਆਜ਼  (Asim Riaz) ਇੱਕ ਦੂਜੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਦੋਵੇਂ ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਵੀ ਨਜ਼ਰ ਆ ਰਹੇ ਹਨ। ਇਹ ਵੀਡੀਓ ਸ਼ੂਟ ਦੋਵਾਂ ਦੇ ਨਵੇਂ ਆਉਣ ਵਾਲੇ ਗੀਤ ‘Gallan Bholiya’ ਤੋਂ ਹੈ। ਇਹ ਮਿਊਜ਼ਿਕ ਵੀਡੀਓ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਵਾਲੀ ਹੈ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੇ ਅਖੀਰਲੇ ਗੀਤ 'ਅਧੂਰਾ' ਦਾ ਪੋਸਟਰ ਰਿਲੀਜ਼, ਸ਼੍ਰੇਆ ਘੋਸ਼ਾਲ ਨੇ ਕਿਹਾ-‘ਇਹ ਅਧੂਰਾ ਹੈ ਪਰ ਪੂਰਾ ਹੋ ਜਾਵੇਗਾ’

himanshi khurana image source- instagram

ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਦੀ ਜੋੜੀ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 13 ਤੋਂ ਬਣੀ ਸੀ। ਇਸ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। ਹਿਮਾਂਸ਼ੀ ਅਤੇ ਆਸਿਮ ਇਸ ਤੋਂ ਪਹਿਲਾਂ ਵੀ ਕਈ ਮਿਊਜ਼ਿਕ ਵੀਡੀਓਜ਼ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਚੁੱਕੇ ਹਨ। ਸ਼ੋਸਲ ਮੀਡੀਆ ਉੱਤੇ ਆਸਿਮ ਤੇ ਹਿਮਾਂਸ਼ੀ ਦੀ ਚੰਗੀ ਫੈਨ ਫਾਲਵਿੰਗ ਹੈ। ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਹੁਤ ਜਲਦ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network