Trending:
ਹਿਮਾਂਸ਼ੀ ਖੁਰਾਣਾ ਨੇ ਆਪਣੀ ਤੁਰਕੀ ਵਕੈਸ਼ਨ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕ ਲੁੱਟਾ ਰਹੇ ਨੇ ਪਿਆਰ
Himanshi Khurana News: ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਖ਼ਾਸ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਤੁਰਕੀ ਵਕੈਸ਼ਨ ਦੀਆਂ ਝਲਕੀਆਂ ਦਿਖਾਈਆਂ ਹਨ। ਜਿਸ 'ਚ ਉਹ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : ਤਲਾਕ ਦੀਆਂ ਖਬਰਾਂ ਵਿਚਾਲੇ ਚਾਰੂ ਅਸੋਪਾ ਆਪਣੀ ਧੀ ਦੇ ਨਾਲ ਨਵੇਂ ਘਰ 'ਚ ਹੋਈ ਸ਼ਿਫਟ, ਛੱਡਿਆ ਪਤੀ ਦਾ ਘਰ
image From Instagram
ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਹੇ ਤੁਰਕੀ’। ਇਸ ਵੀਡੀਓ ‘ਚ ਉਨ੍ਹਾਂ ਨੇ ਤੁਰਕੀ ਦਾ ਲੋਕ ਡਾਂਸ, ਉੱਥੇ ਦੀਆਂ ਖ਼ੂਬਸੂਰਤ ਇਮਾਰਤਾਂ, ਤੁਰਕੀ ਦੇਸ਼ ਦਾ ਖਾਣਾ ਤੇ ਕਈ ਹੋਰ ਚੀਜ਼ਾਂ ਨੂੰ ਦਿਖਾਇਆ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ।
image From Instagram
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ਤੇ ਗੀਤਾਂ ਵਿੱਚ ਕੰਮ ਕਰ ਚੁੱਕੀ ਹੈ। ਹਿਮਾਂਸ਼ੀ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹਿਮਾਂਸ਼ੀ ਖੁਰਾਣਾ ਬਿੱਗ ਬੌਸ-13 ਦੀ ਪ੍ਰਤੀਭਾਗੀ ਵੀ ਰਹਿ ਚੁੱਕੀ ਹੈ। ਜਿੱਥੇ ਉਨ੍ਹਾਂ ਦੀ ਦੋਸਤੀ ਆਸਿਮ ਰਿਆਜ਼ ਨਾਲ ਹੋਈ। ਦੋਵੇਂ ਇਕੱਠੇ ਕਈ ਮਿਊਜ਼ਿਕ ਵੀਡੀਓਜ਼ ਵੀ ਨਜ਼ਰ ਆ ਚੁੱਕੇ ਹਨ। ਪ੍ਰਸ਼ੰਸਕਾਂ ਦੋਵਾਂ ਦੀ ਜੋੜੀ ਕਾਫੀ ਪਸੰਦ ਆਉਂਦੀ ਹੈ। ਜਿਸ ਕਰਕੇ ਇਹ ਜੋੜੀ ਚਰਚਾ ਵਿੱਚ ਰਹਿੰਦੀ ਹੈ। ਹਿਮਾਂਸ਼ੀ ਅਖੀਰਲੀ ਵਾਰ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਵਿੱਚ ਨਜ਼ਰ ਆਈ ਸੀ।
image From Instagram
View this post on Instagram