ਹਿਮਾਂਸ਼ੀ ਖੁਰਾਣਾ ਨੇ ਸ਼ੇਅਰ ਕੀਤੀਆਂ ਅਸੀਮ ਰਿਆਜ਼ ਦੇ ਨਾਲ ਇਹ ਖ਼ਾਸ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Written by  Lajwinder kaur   |  February 17th 2020 12:20 PM  |  Updated: February 17th 2020 12:20 PM

ਹਿਮਾਂਸ਼ੀ ਖੁਰਾਣਾ ਨੇ ਸ਼ੇਅਰ ਕੀਤੀਆਂ ਅਸੀਮ ਰਿਆਜ਼ ਦੇ ਨਾਲ ਇਹ ਖ਼ਾਸ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਕੁਝ ਖ਼ਾਸ ਤਸਵੀਰਾਂ ਆਪਣੇ ਚਾਹੁਣ ਵਾਲਿਆਂ ਦੇ ਨਾਲ ਸ਼ੇਅਰ ਕੀਤੀਆਂ ਨੇ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਆਸ਼ੀਰਵਾਦ ਰੂਹਾਂ’। ਇਸ ਪੋਸਟ ਨੂੰ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਤੇ ਅਜੇ ਤੱਕ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ਤੇ ਹਜ਼ਾਰਾਂ ਦੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ ।

View this post on Instagram

 

Blessed souls ?? . Nightwear by @wearyourdreams.in

A post shared by Himanshi Khurana ? (@iamhimanshikhurana) on

ਹੋਰ ਵੇਖੋ:ਨਿੰਜਾ ਨੇ ਆਪਣੇ ਫੈਨਜ਼ ਦਾ ਕੁਝ ਇਸ ਤਰ੍ਹਾਂ ਕੀਤਾ ਸਤਿਕਾਰ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ

ਇਸ ਤਸਵੀਰਾਂ ‘ਚ ਹਿਮਾਂਸ਼ੀ ਖੁਰਾਣਾ ਟੀਵੀ ਅਦਾਕਾਰ ਅਸੀਮ ਰਿਆਜ਼ ਦੇ ਨਾਲ ਨਜ਼ਰ ਆ ਰਹੇ ਨੇ । ਦੱਸ ਦਈਏ ਦੋਵਾਂ ਦੀ ਦੋਸਤੀ ਟੀਵੀ ਦੇ ਰਿਆਲਟੀ ਸ਼ੋਅ ਦੌਰਾਨ ਹੋਈ ਹੈ । ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

⭐️?❤️

A post shared by Himanshi Khurana ? (@iamhimanshikhurana) on

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੀ ਤਾਂ ਉਹ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਅਦਾਕਾਰੀ ਕਰ ਚੁੱਕੇ ਨੇ ਤੇ ਆਪਣੀ ਆਵਾਜ਼ High Standard,ਆਈ ਲਾਈਕ ਇੱਟ, ਲਿਵ ਇੱਟ, ਓਹਦੀ ਸ਼ਰੇਆਮ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network