
ਹਿਮਾਂਸ਼ੀ ਖੁਰਾਣਾ (Himanshi Khurana) ਨੂੰ ਰੋਮਾਨੀਆ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਖੁਰਾਣਾ ਰੋਮਾਨੀਆ ‘ਚ ਆਪਣੀ ਫ਼ਿਲਮ ਦੀ ਸ਼ੂਟਿੰਗ ‘ਫੱਤੋ ਦੇ ਯਾਦ ਬੜੇ ਨੇ’ ਦੀ ਸ਼ੂਟਿੰਗ ਦੇ ਲਈ ਗਈ ਹੋਈ ਹੈ ।

ਹੋਰ ਪੜ੍ਹੋ : ਅਦਾਕਾਰਾ ਮੋਨਿਕਾ ਗਿੱਲ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਖ਼ਾਸ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਜਿੱਥੇ ਸ਼ੂਟਿੰਗ ਦੇ ਦੌਰਾਨ ਹੀ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਦੇ ਨੱਕ ਚੋਂ ਖੁਨ ਵਗਣ ਅਤੇ ਤੇਜ਼ ਬੁਖਾਰ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਦਰਅਸਲ ਠੰਢ ਦੇ ਮੌਸਮ ‘ਚ ਬਾਰਿਸ਼ ਦੇ ਵਿੱਚ ਵੀ ਅਦਾਕਾਰਾ ਨੂੰ ਸ਼ੂਟਿੰਗ ਕਰਨੀ ਪਈ ਸੀ।

ਹੋਰ ਪੜ੍ਹੋ : ਸੁਨੰਦਾ ਸ਼ਰਮਾ ਆਪਣੇ ਘਰ ‘ਚ ਪਾਠ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ
ਜਿਸ ਕਾਰਨ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ।ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਇਸ ਦੇ ਨਾਲ ਹੀ ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ ।ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ ।

ਹਿਮਾਂਸ਼ੀ ਖੁਰਾਣਾ ਬਿੱਗ ਬੌਸ ‘ਚ ਵੀ ਨਜ਼ਰ ਆ ਚੁੱਕੀ ਹੈ । ਜਿੱਥੇ ਉਨ੍ਹਾਂ ਦਾ ਸ਼ਹਿਨਾਜ਼ ਗਿੱਲ ਦੇ ਨਾਲ ਵਿਵਾਦ ਵੀ ਹੋਇਆ ਸੀ । ਜਿਸ ਤੋਂ ਬਾਅਦ ਦੋਵਾਂ ਦੀ ਕਾਫੀ ਚਰਚਾ ਵੀ ਹੋਈ ਸੀ । ਹਿਮਾਂਸ਼ੀ ਖੁਰਾਣਾ ਦਾ ਸਬੰਧ ਕੀਰਤਪੁਰ ਸਾਹਿਬ ਦੇ ਨਾਲ ਹੈ ।
View this post on Instagram