
ਬਾਲੀਵੁੱਡ ਇੰਡਸਟਰੀ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਨੇ ਵੀ ਕ੍ਰਿਸਮਸ (Christmas) ਦਾ ਤਿਉਹਾਰ ਬੜੇ ਹੀ ਜੋਸ਼ ਖਰੋਸ਼ ਦੇ ਨਾਲ ਮਨਾਇਆ । ਇਸ ਮੌਕੇ ਅਦਾਕਾਰਾ ਨੀਰੂ ਬਾਜਵਾ (Neeru Bajwa) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜਿਸ ‘ਚ ਕ੍ਰਿਸਮਸ ਦਾ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਸ਼ੂਟਿੰਗ ਦੌਰਾਨ ਹਿਮਾਂਸੀ ਖੁਰਾਣਾ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਜਿਸ ‘ਚ ਉਸ ਦੇ ਵੱਲੋਂ ਮਨਾਏ ਜਾ ਰਹੇ ਕ੍ਰਿਸਮਸ ਦੇ ਤਿਉਹਾਰ ਦੀਆਂ ਤਸਵੀਰਾਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀਆਂ ਧੀਆਂ ਅਤੇ ਪਤੀ ਦੇ ਨਾਲ ਕ੍ਰਿਸਮਸ ਦਾ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।
ਹੋਰ ਪੜ੍ਹੋ : ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਮੌਤ ਤੋਂ ਪਹਿਲਾਂ ਲਿਖੀ ਸੀ ਇਹ ਪੋਸਟ ਕਿਹਾ ਤੁਸੀਂ ਜਿੱਥੇ ਵੀ ਰਹੋ….
ਜੱਟ ਐਂਡ ਜੂਲੀਅਟ, ਛੜਾ ਸਣੇ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ ।ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ। ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਬੈਕਗਰਾਊਂਡ ਡਾਂਸਰ ਕੀਤੀ ਸੀ।

ਕਦੇ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕਲਾਕਾਰਾਂ ਦੇ ਪਿੱਛੇ ਡਾਂਸ ਕਰਦੇ ਵੇਖਿਆ ਜਾਂਦਾ ਸੀ, ਪਰ ਹੁਣ ਅਦਾਕਾਰਾ ਪੰਜਾਬੀ ਇੰਡਸਟਰੀ ਦੀਆਂ ਨਾਮੀ ਹੀਰੋਇਨਾਂ ‘ਚ ਸ਼ਾਮਿਲ ਹੈ ।ਹੁਣ ਤੱਕ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹਿੱਟ ਫ਼ਿਲਮਾਂ ਦਿੱਤੀਆਂ ਹਨ ।
View this post on Instagram