ਹਿਮਾਂਸ਼ੀ ਖੁਰਾਣਾ ਨੇ ਲਈ ਕੋਰੋਨਾ ਵੈਕਸੀਨ ਦੇ ਲਈ ਦੂਜੀ ਡੋਜ਼, ਪ੍ਰਸ਼ੰਸਕਾਂ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਕਿਹਾ- ‘ਚਲੋ ਪੂਰਾ ਹੋਇਆ ਟੀਕਾਕਰਨ’

Written by  Lajwinder kaur   |  June 04th 2021 01:57 PM  |  Updated: June 04th 2021 01:57 PM

ਹਿਮਾਂਸ਼ੀ ਖੁਰਾਣਾ ਨੇ ਲਈ ਕੋਰੋਨਾ ਵੈਕਸੀਨ ਦੇ ਲਈ ਦੂਜੀ ਡੋਜ਼, ਪ੍ਰਸ਼ੰਸਕਾਂ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਕਿਹਾ- ‘ਚਲੋ ਪੂਰਾ ਹੋਇਆ ਟੀਕਾਕਰਨ’

ਪੰਜਾਬੀ ਅਦਾਕਾਰਾ ਤੇ ਸਿੰਗਰ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਕੋਰੋਨਾ ਵੈਕਸੀਨ ਦਾ ਟੀਕਾਕਰਨ ਪੂਰਾ ਕਰ ਲਿਆ ਹੈ। ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲੈ ਲਈ ਹੈ। ਜਿਸ ਦੀ ਤਸਵੀਰ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਹੈ।

Himanshi Khurana Image Source: Instagram

ਹੋਰ ਪੜ੍ਹੋ : ਟੀਵੀ ਦੀ ਮਸ਼ਹੂਰ ਅਦਾਕਾਰਾ ਏਕਤਾ ਕੌਲ ਨੇ ਪੁੱਤਰ ਵੇਦ ਦੇ ਪਹਿਲੇ ਜਨਮਦਿਨ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਕਲਾਕਾਰ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

actress hinashi khurana post Image Source: Instagram

ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ- ‘ਚਲੋ ਪੂਰਾ ਹੋਇਆ ਟੀਕਾਕਰਨ #fullyvaccinated’। ਇਸ ਤਸਵੀਰ ‘ਚ ਉਨ੍ਹਾਂ ਨੇ ਮੈਰੂਨ ਰੰਗ ਦੀ ਆਉਟਫਿੱਟ ਪਾਈ ਹੋਈ ਹੈ ਤੇ ਮੂੰਹ ‘ਤੇ ਮਾਸਕ ਲਗਾਇਆ ਹੋਇਆ ਹੈ। ਇਸ ਪੋਸਟ ਉੱਤੇ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

Himanshi Khurana Image Source: Instagram

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਅਦਾਕਾਰਾ ਹੈ । ਉਨ੍ਹਾਂ ਨੇ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਦੇ ਜਲਵੇ ਬਿਖੇਰੇ ਨੇ। ਇਸ ਤੋਂ ਇਲਾਵਾ ਉਹ ਕਈ ਗੀਤ ਵੀ ਗਾ ਚੁੱਕੀ ਹੈ। ਬਹੁਤ ਜਲਦ ਉਹ ਗਿੱਪੀ ਗਰੇਵਾਲ ਦੀ ਪੰਜਾਬੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network