ਨੀਲੇ ਰੰਗ ਦੀ ਡਰੈਸ 'ਚ ਵਿਖਾਈ ਦਿੱਤਾ ਹਿਮਾਸ਼ੀ ਖੁਰਾਣਾ ਦਾ ਦਿਲਕਸ਼ ਅੰਦਾਜ਼ , ਵੇਖੋ ਤਸਵੀਰਾਂ

written by Pushp Raj | December 30, 2021

ਪੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਹਿਮਾਂਸ਼ੀ ਖੁਰਾਣਾ ਆਪਣੇ ਬੇਬਾਕ ਅੰਦਾਜ਼ ਲਈ ਬੇਹੱਦ ਮਸ਼ਹੂਰ ਹੈ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਹਿਮਾਂਸ਼ੀ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ ਫੈਨਜ਼ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।

himanshi khurana pic 1 image From instagram

ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਹਿਮਾਂਸ਼ੀ ਨੇ ਕੈਪਸ਼ਨ ਦਿੱਤਾ ਬਲਿਊ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਂਸ਼ੀ ਨੇ ਬਹੁਤ ਹੀ ਸੋਹਣਾ ਨੀਲੇ ਰੰਗ ਦਾ ਡਿਜ਼ਾਈਨਰ ਗਾਊਨ ਪਾਇਆ ਹੋਇਆ ਹੈ। ਉਸ ਨੇ ਪਾਰਟੀਵੇਅਰ ਮੇਅਕਪ ਅਤੇ ਇੱਕ ਡਾਈਮੰਡ ਨੈਕਲੇਸ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਹਿਮਾਂਸ਼ੀ ਦੀਆਂ ਇਹ ਤਸਵੀਰਾਂ ਤੇ ਵੀਡੀਓਜ਼ ਉਸ ਦੇ ਨਵੇਂ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਹਿਮਾਂਸ਼ੀ ਵੱਖ-ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਫੈਨਜ਼ ਵੱਲੋਂ ਹਿਮਾਂਸ਼ੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਇਨ੍ਹਾਂ ਤਸਵੀਰਾਂ ਉੱਤੇ ਵੱਖ-ਵੱਖ ਕਾਮੈਂਟ ਕਰਕੇ ਆਪਣੀ ਪ੍ਰਤੀਕੀਰਿਆ ਦੇ ਰਹੇ ਹਨ।

himanshi khurana pic 2 image From instagram

ਹੋਰ ਪੜ੍ਹੋ : ਸੜਕਾਂ 'ਤੇ ਆਟੋ ਰਿਕਸ਼ਾ ਚਲਾਉਂਦੇ ਨਜ਼ਰ ਆਏ ਸਲਮਾਨ ਖ਼ਾਨ, ਵੇਖੋ ਵੀਡੀਓ

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ਤੇ ਗੀਤਾਂ ਵਿੱਚ ਕੰਮ ਕਰ ਚੁੱਕੀ ਹੈ। ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਉਸ ਸਾਡਾ ਹੱਕ ਫ਼ਿਲਮ ‘ਚ ਕੰਮ ਕਰਨ ਤੋਂ ਬਾਅਦ ਪਛਾਣ ਮਿਲੀ ਸੀ । ਜਿਸ ਤੋਂ ਬਾਅਦ ਹਿਮਾਂਸ਼ੀ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ । ਹਿਮਾਂਸ਼ੀ ਖੁਰਾਣਾ ਬਿੱਗ ਬਾਸ-13 ਦੀ ਪ੍ਰਤੀਭਾਗੀ ਵੀ ਰਹਿ ਚੁੱਕੀ ਹੈ। ਹਿਮਾਂਸ਼ੀ ਹਾਲ ਹੀ ਵਿੱਚ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਵਿੱਚ ਨਜ਼ਰ ਆਈ ਹੈ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ।

You may also like