ਹਿੰਮਤ ਸੰਧੂ ਨੇ ਜਨਮ ਦਿਨ ‘ਤੇ ਵਧਾਈਆਂ ਭੇਜਣ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

written by Shaminder | April 20, 2021 05:00pm

ਹਿੰਮਤ ਸੰਧੂ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਆਪਣੇ ਫੈਨਸ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਤੇ ਆਪਣੇ ਚਾਹੁਣ ਵਾਲਿਆਂ ਨੂੰ ਬਰਥਡੇ ਦੀਆਂ ਵਧਾਈਆਂ ਅਤੇ ਗਿਫਟਸ ਲਈ ਸ਼ੁਕਰੀਆ ਅਦਾ ਕੀਤਾ ਹੈ ।

Image From Himmat Sandhu Instagram

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ ‘ਜੀ ਜਨਾਬ’ ਦਾ ਅਗਲਾ ਐਪੀਸੋਡ

Himmat Image From Himmat Sandhu's Instagram

ਹਿੰਮਤ ਸੰਧੂ ਇੱਕ ਅਜਿਹਾ ਕਲਾਕਾਰ ਜਿਸ ਨੇ ਲੰਮਾ ਸਮਾਂ ਸੰਘਰਸ਼ ਕੀਤਾ ਅਤੇ ਆਪਣੇ ਇਸ ਸੰਘਰਸ਼ ਦੀ ਬਦੌਲਤ ਉਹ ਅੱਜ ਕਾਮਯਾਬੀ ਦੀਆਂ ਬੁਲੰਦੀਆਂ ‘ਤੇ ਪਹੁੰਚਿਆ ਹੈ । ਸਿਰ ‘ਤੇ ਗਾਇਕ ਬਣਨ ਦਾ ਜਨੂੰਨ ਏਨਾ ਸੀ ਕਿ ਉਸ ਨੇ ਆਪਣੀ ਪੜ੍ਹਾਈ ਵੀ ਮਿਊਜ਼ਿਕ ਲਈ ਛੱਡ ਦਿੱਤੀ ਸੀ । ਅੱਜ ਅਸੀਂ ਤੁਹਾਨੂੰ ਅਸੀਂ ਹਿੰਮਤ ਸੰਧੂ ਦੀ ਜ਼ਿੰਦਗੀ ਬਾਰੇ ਕੁਝ ਖ਼ਾਸ ਗੱਲਾਂ ਬਾਰੇ ਦੱਸਾਂਗੇ ।

Himmat Image From Himmat Sandhu's Instagram

ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਨ੍ਹਾਂ ਤੋਂ ਖੁੱਲ੍ਹ ਕੇ ਗੱਲ ਨਹੀਂ ਸੀ ਕੀਤੀ ਜਾਂਦੀ । ਪਰ ਕਈ ਲੋਕਾਂ ਨੂੰ ਲੱਗਦਾ ਸੀ ਕਿ ਇਸ ਸ਼ਖਸ ‘ਚ ਐਟੀਟਿਊਡ ਹੈ । ਬਹੁਤ ਰਿਜ਼ਰਵ ਰਹਿੰਦੇ ਸਨ, ਪਰ ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਕਾਫੀ ਬਦਲ ਲਿਆ ਹੈ ।

ਇੰਡਸਟਰੀ ਨੇ ਉਨ੍ਹਾਂ ਨੂੰ ਬਹੁਤ ਕੁਝ ਸਿਖਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਅਪਡੇਟ ਰਹਿਣਾ ਵੀ ਸਿਖਾ ਦਿੱਤਾ ਹੈ ।ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀਬਾੜੀ ‘ਚ ਵੀ ਉਨ੍ਹਾਂ ਦੀ ਬੇਹੱਦ ਦਿਲਚਸਪੀ ਹੈ । ਹਿੰਮਤ ਸੰਧੂ ਜਦੋਂ ਸੰਘਰਸ਼ ਕਰ ਰਹੇ ਸਨ ਤਾਂ ਉਸ ਸਮੇਂ ਠੱਗੀ ਦਾ ਵੀ ਸ਼ਿਕਾਰ ਹੋ ਗਏ ਸਨ ।

You may also like