ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੇ ਸ਼੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ

written by Rupinder Kaler | August 11, 2021

ਟੋਕੀਓ ਓਲੰਪਿਕਸ ਵਿੱਚ 41 ਸਾਲਾਂ ਬਾਅਦ ਮੈਡਲ ਲਿਆਉਣ ਵਾਲੀ ਭਾਰਤ ਦੀ ਹਾਕੀ ਟੀਮ (indian hockey team) ਨੇ ਪੰਜਾਬ ਪਹੁੰਚ ਕੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple) ਵਿਖੇ ਮੱਥਾ ਟੇਕਿਆ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਟੀਮ ਨੂੰ ਸ਼੍ਰੋਮਣੀ ਕਮੇਟੀ ਨੇ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਹੈ ।

Pic Courtesy: Youtube

ਹੋਰ ਪੜ੍ਹੋ :

ਮੇਕਅੱਪ ਮੈਨ ਨੇ ਸਮਿਤਾ ਪਾਟਿਲ ਦੀ ਇਹ ਆਖਰੀ ਇੱਛਾ ਕੀਤੀ ਸੀ ਪੂਰੀ

Pic Courtesy: Youtube

ਅੰਮ੍ਰਿਤਸਰ ਪਹੁੰਚਣ ਤੇ ਟੀਮ (indian hockey team)ਦੇ ਖਿਡਾਰੀਆਂ ਦਾ ਢੋਲ ਤੇ ਭੰਗੜੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਖਿਡਾਰੀਆਂ ਦੇ ਪਰਿਵਾਰ ਉਨ੍ਹਾਂ ਦੇ ਸਵਾਗਤ ਲਈ ਵੀ ਮੌਜੂਦ ਸਨ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਸਰਕਾਰ ਓਲੰਪਿਕ ਖਿਡਾਰੀਆਂ ਦੇ ਸਨਮਾਨ ਲਈ ਕਰੋੜਾਂ ਰੁਪਏ ਦੇ ਇਨਾਮ ਦੇਣ ਲਈ ਇੱਕ ਸਮਾਗਮ ਕਰੇਗੀ।

Pic Courtesy: Youtube

ਇਸ ਸਨਮਾਨ ਸਮਾਰੋਹ ਵਿੱਚ ਇਨ੍ਹਾਂ ਸਾਰੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਨੂੰ 2.51 ਕਰੋੜ ਰੁਪਏ ਦਾ ਇਨਾਮ ਦੇਵੇਗੀ।

0 Comments
0

You may also like