Advertisment

ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੇ ਸ਼੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ

author-image
By Rupinder Kaler
New Update
ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੇ ਸ਼੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ
Advertisment
ਟੋਕੀਓ ਓਲੰਪਿਕਸ ਵਿੱਚ 41 ਸਾਲਾਂ ਬਾਅਦ ਮੈਡਲ ਲਿਆਉਣ ਵਾਲੀ ਭਾਰਤ ਦੀ ਹਾਕੀ ਟੀਮ (indian hockey team) ਨੇ ਪੰਜਾਬ ਪਹੁੰਚ ਕੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (
Advertisment
golden temple) ਵਿਖੇ ਮੱਥਾ ਟੇਕਿਆ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਟੀਮ ਨੂੰ ਸ਼੍ਰੋਮਣੀ ਕਮੇਟੀ ਨੇ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਹੈ । publive-image Pic Courtesy: Youtube ਹੋਰ ਪੜ੍ਹੋ : ਮੇਕਅੱਪ ਮੈਨ ਨੇ ਸਮਿਤਾ ਪਾਟਿਲ ਦੀ ਇਹ ਆਖਰੀ ਇੱਛਾ ਕੀਤੀ ਸੀ ਪੂਰੀ
Advertisment
publive-image Pic Courtesy: Youtube ਅੰਮ੍ਰਿਤਸਰ ਪਹੁੰਚਣ ਤੇ ਟੀਮ (indian hockey team)ਦੇ ਖਿਡਾਰੀਆਂ ਦਾ ਢੋਲ ਤੇ ਭੰਗੜੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਖਿਡਾਰੀਆਂ ਦੇ ਪਰਿਵਾਰ ਉਨ੍ਹਾਂ ਦੇ ਸਵਾਗਤ ਲਈ ਵੀ ਮੌਜੂਦ ਸਨ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਸਰਕਾਰ ਓਲੰਪਿਕ ਖਿਡਾਰੀਆਂ ਦੇ ਸਨਮਾਨ ਲਈ ਕਰੋੜਾਂ ਰੁਪਏ ਦੇ ਇਨਾਮ ਦੇਣ ਲਈ ਇੱਕ ਸਮਾਗਮ ਕਰੇਗੀ। publive-image Pic Courtesy: Youtube ਇਸ ਸਨਮਾਨ ਸਮਾਰੋਹ ਵਿੱਚ ਇਨ੍ਹਾਂ ਸਾਰੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਨੂੰ 2.51 ਕਰੋੜ ਰੁਪਏ ਦਾ ਇਨਾਮ ਦੇਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment