ਯੁਜ਼ਵੇਂਦਰ ਚਾਹਲ ਦੀਆਂ ਪਤਨੀ ਨਾਲ ਹਨੀਮੂਨ ਦੀਆਂ ਤਸਵੀਰਾਂ ਹੋਈਆਂ ਵਾਇਰਲ

Written by  Shaminder   |  December 30th 2020 11:00 AM  |  Updated: December 30th 2020 11:24 AM

ਯੁਜ਼ਵੇਂਦਰ ਚਾਹਲ ਦੀਆਂ ਪਤਨੀ ਨਾਲ ਹਨੀਮੂਨ ਦੀਆਂ ਤਸਵੀਰਾਂ ਹੋਈਆਂ ਵਾਇਰਲ

ਭਾਰਤੀ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਏਨੀਂ ਦਿਨੀਂ ਹਨੀਮੂਨ ਮਨਾਉਣ ਲਈ ਦੁਬਈ ‘ਚ ਹਨ । ਜੋੜੀ ਦੁਬਈ ‘ਚ ਰਹਿੰਦੇ ਹੋਏ ਵੀ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹੈ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੇ ਹਨ।ਦੋਵਾਂ ਦਾ ਇੱਕ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।

yuzi

ਜਿਸ ‘ਚ ਦੋਵੇਂ ਇੱਕ ਦੂਜੇ ਦੇ ਨਾਲ ਪਿਆਰ ਜਤਾਉਂਦੇ ਹੋਏ ਵਿਖਾਈ ਦੇ ਰਹੇ ਹਨ । ਦੁਬਈ ‘ਚ ਰਹਿਣ ਦੌਰਾਨ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਐੱਮ ਐੱਸ ਧੋਨੀ ਦੇ ਘਰ ਵੀ ਗਏ ਸਨ ।ਇਸ ਨਾਲ ਜੁੜੀਆਂ ਤਸਵੀਰਾਂ ਵੀ ਧਨਾਸ਼੍ਰੀ ਅਤੇ ਯੁਜ਼ਵੇਂਦਰ ਚਾਹਲ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

ਹੋਰ ਪੜ੍ਹੋ : ਵਿਆਹ ਤੋਂ ਬਾਅਦ ਹਨੀਮੂਨ ਲਈ ਯੁਜ਼ਵੇਂਦਰ ਚਾਹਲ ਤੇ ਧਨਾਸ਼ਰੀ ਵਰਮਾ ਪਹੁੰਚੇ ਦੁਬਈ, ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

yuzi

ਦੋਵਾਂ ਦੇ ਹਨੀਮੂਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ ।ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਿਹਾ ਹੈ ਅਤੇ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਇਸ ਨੂੰ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ ।

yuzi

ਦੱਸ ਦਈਏ ਕਿ ਦੋਵਾਂ ਦਾ ਵਿਆਹ ਕੁਝ ਦਿਨ ਪਹਿਲਾਂ ਹੋਇਆ ਹੈ ਜਿਸ ਦੀਆਂ ਤਸਵੀਰਾਂ ਵੀ ਖੂਬ ਵਾਇਰਲ ਹੋਈਆਂ ਸਨ ।

 

View this post on Instagram

 

A post shared by Voompla (@voompla)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network