ਦੇਖੋ ਵੀਡੀਓ : ‘Honsla Rakh’ ਫ਼ਿਲਮ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | October 20, 2021

ਦਿਲਜੀਤ ਦੋਸਾਂਝ, ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਦੀ ਫ਼ਿਲਮ ਹੌਸਲਾ ਰੱਖ ਜੋ ਕਿ ਲਗਾਤਾਰ ਸੁਰਖ਼ੀਆਂ 'ਚ ਬਣੀ ਹੋਈ ਹੈ। ਦੁਸ਼ਹਿਰੇ ਵਾਲੇ ਦਿਨ ਰਿਲੀਜ਼ ਹੋਈ ਇਸ ਫ਼ਿਲਮ ਨੇ ਬਾਕਸ ਆਫ਼ਿਸ ਉੱਤੇ ਪੂਰੀ ਧੱਕ ਪਾ ਰੱਖੀ ਹੈ। ਜੀ ਹਾਂ ਫ਼ਿਲਮ ਲਗਾਤਾਰ ਕਮਾਲ ਦਾ ਬਿਜ਼ਨੈਸ ਕਰ ਰਹੀ ਹੈ। ਦਰਸ਼ਕਾਂ ਵੱਲੋਂ ਫ਼ਿਲਮ ਨੂੰ ਰੱਜ ਕੇ ਪਿਆਰ ਮਿਲ ਰਿਹਾ ਹੈ। ਅਜਿਹੇ 'ਚ ਫ਼ਿਲਮ ਦਾ ਟਾਈਟਲ ਟਰੈਕ (Honsla Rakh Title Track ) ਯੂਟਿਊਬ ਉੱਤੇ ਰਿਲੀਜ਼ ਹੋ ਗਿਆ ਹੈ।

ਹੋਰ ਪੜ੍ਹੋ : ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

diljit dosajh and shinda grewal

ਜੀ ਹਾਂ ਫ਼ਿਲਮ ਦਾ ਟਾਈਟਲ ਟਰੈਕ ਹੌਸਲਾ ਰੱਖ ਦਿਲਜੀਤ ਦੋਸਾਂਝ ਦੀ ਆਵਾਜ਼ 'ਚ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਅਤੇ ਸ਼ਿੰਦਾ ਗਰੇਵਾਲ ਉੱਤੇ ਫ਼ਿਲਮਾਇਆ ਗਿਆ ਹੈ। ਵੀਡੀਓ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿਵੇਂ ਦਿਲਜੀਤ ਬੌਤਰ single parent ਦੀ ਭੂਮਿਕਾ ਨਿਭਾਉਂਦਾ ਹੈ। ਗੀਤ 'ਚ ਸਾਰੇ ਉਸ ਨੂੰ ਹੌਸਲਾ ਰੱਖਣ ਦੀ ਸਲਾਹ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਹ ਆਪਣੇ ਪੁੱਤਰ ਦਾ ਪਾਲਣ ਪੋਸ਼ਣ ਕਰਦੇ ਹੋਏ ਨਜ਼ਰ ਆ ਰਹੇ ਨੇ।

inside image of diljit dosanjh and shinda grewal

ਹੋਰ ਪੜ੍ਹੋ : ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ, ਗੀਤ ਗਾ ਕੇ ਨੇਹੂ ਲਈ ਜ਼ਾਹਿਰ ਕੀਤਾ ਪਿਆਰ, ਦੇਖੋ ਵੀਡੀਓ

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। Tips Punjabi ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਕਾਮੇਡੀ ਜ਼ੌਨਰ ਵਾਲੀ ਫ਼ਿਲਮ ਹੌਸਲਾ ਰੱਖ ‘ਚ ਦਿਲਜੀਤ ਦੋਸਾਂਝ,ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਅਤੇ ਸ਼ਿੰਦਾ ਗਰੇਵਾਲ ਮੁੱਖ ਕਿਰਦਾਰ ‘ਚ ਨਜ਼ਰ ਆ ਰਹੇ ਹਨ। ਫ਼ਿਲਮ ਨੂੰ ਅਮਰਜੀਤ ਸਿੰਘ ਸਰੋਂ ਵੱਲੋਂ ਡਾਇਰੈਕਟ ਕੀਤਾ ਅਤੇ ਰਾਕੇਸ਼ ਧਵਨ ਵੱਲੋਂ ਇਸ ਫ਼ਿਲਮ ਨੂੰ ਲਿਖਿਆ ਗਿਆ ਹੈ।

You may also like