
ਸਰਗੁਨ ਮਹਿਤਾ (Sargun Mehta) ਦੇ ਪਤੀ ਰਵੀ ਦੁਬੇ (Ravi Dubey) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰਵੀ ਦੁਬੇ ਸਰਗੁਨ ਮਹਿਤਾ ਦੇ ਨਾਲ ਡਾਂਸ (Dance Video) ਕਰਦੇ ਹੋਏ ਨਜ਼ਰ ਆ ਰਹੇ ਹਨ । ਦੋਹਾਂ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਬਹੁਤ ਹੀ ਜ਼ਿਆਦਾ ਪਸੰਦ ਆ ਰਿਹਾ ਹੈ । ਇਸ ਵੀਡੀਓ ‘ਚ ਰਵੀ ਦੁਬੇ ਸਰਗੁਨ ਮਹਿਤਾ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਵਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਬਿੱਗ ਬੌਸ ਦੇ ਘਰ ‘ਚ ਵਿਗੜੀ ਰਾਕੇਸ਼ ਬਾਪਟ ਦੀ ਹਾਲਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਇਸ ਵੀਡੀਓ ਦੀ ਬੈਕਗਰਾਊਂਡ ‘ਚ ਹਿੰਦੀ ਗੀਤ ਚੱਲ ਰਿਹਾ ਹੈ ‘ਤੇਰੇ ਲੀਏ ਮੈਂ ਛੋੜ ਦੂੰ ਬੁਰੀ ਆਦਤੇਂ’ । ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।

ਜਿਸ ‘ਚ ਅੰਗਰੇਜ, ਲਾਹੌਰੀਏ, ਸੁਰਖੀ ਬਿੰਦੀ, ਝੱਲੇ, ਕਾਲਾ ਸ਼ਾਹ ਕਾਲਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਜਲਦ ਹੀ ਉਹ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਵਿਖਾਈ ਦੇਵੇਗੀ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਨਜ਼ਰ ਆਏਗੀ ।ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਇੱਕ ਬਿਹਤਰੀਨ ਅਦਾਕਾਰ ਹਨ । ਉਹ ਜਿੱਥੇ ਟੀਵੀ ਇੰਡਸਟਰੀ ਦੇ ਕਈ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ । ਉੱਥੇ ਹੀ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇ ਰਹੇ ਹਨ । ਸਰਗੁਨ ਮਹਿਤਾ ਦੇ ਨਾਲ ਉਨ੍ਹਾਂ ਨੇ ਲਵ ਮੈਰਿਜ ਕਰਵਾਈ ਹੈ । ਦੋਵਾਂ ਦੀ ਮੁਲਾਕਾਤ ਦਿੱਲੀ ‘ਚ ਇੱਕ ਸ਼ੋਅ ਦੇ ਦੌਰਾਨ ਹੋਈ ਸੀ ।
View this post on Instagram