ਸਵੇਰ ਦੇ ਨਾਸ਼ਤੇ ਵਿੱਚ ਬਰੈੱਡ ਖਾਣ ਦੀ ਸ਼ੌਕੀਨ ਹੋ ਤਾਂ ਖਾਣੇ ਛੱਡ ਦਿਓ, ਬਰੈੱਡ ਖਾਣ ਨਾਲ ਗੰਭੀਰ ਬਿਮਾਰੀਆਂ ਦੇ ਹੋ ਸਕਦੇ ਹੋ ਸ਼ਿਕਾਰ

written by Rupinder Kaler | October 13, 2020

ਸਾਡੇ ਵਿੱਚ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਹਨ ਜਿਹੜੇ ਸਵੇਰ ਦੇ ਨਾਸ਼ਤੇ ਵਿੱਚ ਬਰੱੈਡ ਦੀ ਵਰਤੋਂ ਕਰਦੇ ਹਨ । ਇਸ ਦੀ ਵਰਤੋਂ ਬਰੈੱਡ ਪਕੌੜਾ, ਸੈਂਡਵਿਚ ਦੇ ਤੌਰ ਤੇ ਹੁੰਦੀ ਹੈ ।ਮਾਰਕੀਟ ਵਿਚ ਕਈ ਕਿਸਮਾਂ ਦੀਆਂ ਬਰੈੱਡ ਉਪਲਬਧ ਹਨ, ਪਰ ਜ਼ਿਆਦਾਤਰ ਲੋਕ ਚਿੱਟੀ ਬਰੈਡ ਖਾਣਾ ਪਸੰਦ ਕਰਦੇ ਹਨ। ਜ਼ਿਆਦਾ ਬਰੈੱਡ ਦਾ ਸੇਵਨ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ। ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।

White-Bread

ਹੋਰ ਪੜ੍ਹੋ :

ਇੱਕ ਰਿਪੋਰਟ ਮੁਤਾਬਿਕ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬਿਮਾਰੀਆਂ ਦਾ ਖਤਰਾ ਵਧਾ ਸਕਦੀ ਹੈ। ਬਰੈੱਡ ਕਬਜ਼ ਕਰ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬਿਮਾਰੀ ਜਿਵੇਂ ਕਿ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ। ਇਸ ਤੋਂ ਇਲਾਵਾ ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵੀ ਸਖਤ ਮਿਹਨਤ ਕਰਨੀ ਪੈਂਦੀ ਹੈ। ਨਾਲ ਹੀ, ਇਸ ਵਿਚਲੇ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

White-Bread

ਬਰੈਡ ਵਿਚ ਉਹ ਪਦਾਰਥ ਹੁੰਦੇ ਹਨ ਜੋ ਜਿਸ ਨਾਲ ਪਾਚਨ ਕਿਰਿਆ ਵਿਗੜ ਜਾਂਦੀ ਹੈ ਅਤੇ ਜ਼ਿਆਦਾ ਵਰਤੋਂ ਪੇਟ ਦੀ ਬਿਮਾਰੀ ਦਾ ਕਾਰਨ ਬਣ ਸਕਦੀ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬਿਮਾਰੀ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਕ ਹੋਰ ਪ੍ਰਕਾਸ਼ਤ ਰਿਪੋਰਟ ਅਨੁਸਾਰ ਚਿੱਟੇ ਬਰੈਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਇਸ ਨੂੰ ਖਾਣ ਨਾਲ ਜਲਦਬਾਜੀ ਵਿਚ ਨਾਸ਼ਤਾ ਛੇਤੀ ਹੋ ਜਾਂਦਾ ਅਤੇ ਪੇਟ ਵੀ ਭਰਦਾ ਹੈ, ਪਰ ਸਰੀਰ ਨੂੰ ਇਸ ਤੋਂ ਊਰਜਾ ਨਹੀਂ ਮਿਲਦੀ।

Classic-vegan

ਅਜਿਹਾ ਇਸ ਲਈ ਕਿਉਂਕਿ ਇਸ ਵਿਚ ਪ੍ਰੋਟੀਨ, ਵਿਟਾਮਿਨ ਅਤੇ ਫਾਈਬਰ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ। ਆਪਣੇ ਸਰੀਰ ਦੇ ਵਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ, ਕਿਉਂਕਿ ਜੇ ਤੁਸੀਂ ਲਗਾਤਾਰ ਬਰੈੱਡ ਖਾਓਗੇ ਤਾਂ ਇਹ ਤੁਹਾਡੇ ਭਾਰ ਨੂੰ ਵਧਾਏਗੀ। ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ ਵਿਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਕਿ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਹੈ। ਇਹੀ ਕਾਰਨ ਹੈ ਕਿ ਤੁਸੀਂ ਓਵਰਈਟਿੰਗ ਦੇ ਸ਼ਿਕਾਰ ਹੋ ਜਾਂਦੇ ਹੋ। ਅਜਿਹੀ ਸਥਿਤੀ ਵਿੱਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਖਾਣਾ ਲਾਭਕਾਰੀ ਹੁੰਦਾ ਹੈ।

You may also like