‘ਜੇ ਤੁਸੀਂ ਅੱਜ ਖਾ ਰਹੇ ਹੋ, ਤਾਂ ਇਸ ਲਈ ਕਿਸਾਨ ਦਾ ਧੰਨਵਾਦ ਕਰੋ’- ਰਿਤੇਸ਼ ਦੇਸ਼ਮੁਖ

written by Lajwinder kaur | December 06, 2020

ਖੇਤੀ ਬਿੱਲ ਦੇ ਖਿਲਾਫ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਵਲੋਂ ਜਾਰੀ ਅੰਦੋਲਨ ਨੂੰ ਅੱਜ 11ਵਾਂ ਦਿਨ ਹੋ ਗਇਆ ਹੈ। ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹੁਣ ਦੂਸਰੇ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਪਹੁੰਚ ਰਹੇ ਹਨ। farmer protest pic  ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟੇ ਏਕਮ ਤੇ ਸ਼ਿੰਦੇ ਨੇ ਗੁਰਦੁਆਰਾ ਸਾਹਿਬ ਜਾ ਕੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ, ਲੰਗਰ ਦੀ ਸੇਵਾ ਕਰਦੇ ਆਏ ਨਜ਼ਰ
ਦੇਸ਼-ਵਿਦੇਸ਼ ਤੋਂ ਲੋਕ ਕਿਸਾਨਾਂ ਦੇ ਸਮਰਥਨ 'ਚ ਆ ਰਹੇ ਹਨ। ਪੰਜਾਬੀ ਕਲਾਕਾਰਾਂ ਦੇ ਨਾਲ ਹੁਣ ਬਾਲੀਵੱਡ ਦੇ ਕੁਝ ਐਕਟਰ ਵੀ ਕਿਸਾਨਾਂ ਦੇ ਸਮਰਥਨ ਚ ਆਏ ਨੇ । ਧਰਮਿੰਦਰ, ਸੋਨੂ ਸੂਦ , ਤਾਪਸੀ ਪੰਨੂ, ਸਵਰਾ ਭਾਸਕਰ, ਅੰਗਦ ਬੇਦੀ ਤੋਂ ਬਾਅਦ ਐਕਟਰ ਰਿਤੇਸ਼ ਦੇਸ਼ਮੁਖ ਦਾ ਨਾਮ ਇਸ ਸੂਚੀ ‘ਚ ਸ਼ਾਮਿਲ ਹੋ ਗਿਆ ਹੈ । ritish deshmukh tweet for farmers ਰਿਤੇਸ਼ ਦੇਸ਼ਮੁਖ ਦਾ ਇੱਕ ਟਵੀਟ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਉਨ੍ਹਾਂ ਨੇ ਲਿਖਿਆ ਹੈ- 'ਜੇ ਤੁਸੀਂ ਅੱਜ ਖਾਣਾ ਖਾ ਰਹੇ ਹੋ, ਤਾਂ ਇਸ ਲਈ ਕਿਸਾਨ ਦਾ ਧੰਨਵਾਦ ਕਰੋ । ਮੈਂ ਆਪਣੇ ਦੇਸ਼ ਦੇ ਹਰ ਕਿਸਾਨ ਨਾਲ ਖੜ੍ਹਾ ਹਾਂ। # ਜੈ ਕਿਸਾਨ।‘ riteish deshmukh

0 Comments
0

You may also like