ਜੇ ਤੁਹਾਡੀ ਗਾਇਕੀ ‘ਚ ਹੈ ਦਮ, ਤਾਂ ਭੇਜੋ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਦੇ ਆਡੀਸ਼ਨ ਲਈ ਆਪਣੀ ਐਂਟਰੀ

written by Lajwinder kaur | October 06, 2020

ਵਾਇਸ ਆਫ਼ ਪੰਜਾਬ ਅਜਿਹਾ ਮੰਚ ਹੈ ਜੋ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਨਾਮੀ ਗਾਇਕ ਦੇ ਚੁੱਕਿਆ ਹੈ । ਇਹ ਮੰਚ ਹੁਨਰ ਰੱਖਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਨੂੰ ਸੰਗੀਤ ਜਗਤ ‘ਚ ਨਾਂਅ ਬਨਾਉਣ ਲਈ ਹੱਲਾਸ਼ੇਰੀ ਦਿੰਦਾ ਹੈ ।

voice of punjab 11 ਹੋਰ ਪੜ੍ਹੋ : ਗਾਇਕ ਪ੍ਰਭ ਗਿੱਲ ‘ਗੁਰਦੁਆਰਾ ਬੀੜ ਬਾਬਾ ਬੁੱਢਾ ਜੀ,ਠੱਠਾ’ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ 

ਵਾਇਸ ਆਫ਼ ਪੰਜਾਬ ‘ਚੋਂ ਨਿਕਲੇ ਕਈ ਪ੍ਰਤੀਭਾਗੀ ਅੱਜ ਬਾਲੀਵੁੱਡ ਤੇ ਪਾਲੀਵੁੱਡ ‘ਚ ਨਾਂਅ ਚਮਕਾ ਰਹੇ ਹਨ । ਜੇ ਤੁਹਾਡੀ ਗਾਇਕੀ ‘ਚ ਦਮ ਹੈ ਤੇ ਤੁਸੀਂ ਸੰਗੀਤਕ ਜਗਤ ‘ਚ ਆਪਣਾ ਕਰੀਅਰ ਬਨਾਉਣਾ ਚਾਹੁੰਦੇ ਹੋ ਤਾਂ ‘ਵਾਇਸ ਆਫ਼ ਪੰਜਾਬ ਸੀਜ਼ਨ 11’ ਦੇ ਆਡੀਸ਼ਨਾਂ ਲਈ ਭੇਜੋ ਆਪਣੀ ਆਨਲਾਈਨ ਐਂਟਰੀ ।

auditions open vop 11

ਐਂਟਰੀ ਭੇਜਣ ਵਾਲੇ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ । ਐਂਟਰੀ ਭੇਜਣ ਲਈ ਤੁਹਾਡੇ ਕੋਲ ਏਜਪਰੂਫ ਦੇ ਡਾਕੂਮੈਂਟ ਹੋਣੇ ਚਾਹੀਦੇ ਹਨ ।

vop 11 whatsapp no

ਮੋਬਾਇਲ ‘ਤੇ ਆਪਣੇ ਗਾਣੇ ਦਾ ਦੋ ਮਿੰਟ ਦਾ ਐੱਚ ਡੀ ਵੀਡੀਓ ਤੇ ਡਾਕੂਮੈਂਟ ਦੀ ਤਸਵੀਰ ਖਿੱਚ ਕੇ ਇਸ ਵਟਸਐੱਪ ਨੰਬਰ ‘9811757373’ ’ਤੇ ਭੇਜ ਦਿਓ । ਤੁਸੀਂ ਆਪਣੀ ਐਂਟਰੀ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਦੇ ਮਸੈਂਜਰ ਬਾਕਸ ’ਤੇ ਵੀ ਭੇਜ ਸਕਦੇ ਹੋ ਜਾਂ ਫਿਰ ਭੇਜ ਸਕਦੇ ਹੋ ‘ਪੀਟੀਸੀ ਪਲੇਅ’ ਐਪ ‘ਤੇ ਵੀ । ਹੁਣ ਦੇਰ ਕਿਸ ਗੱਲ ਦੀ ਤਿਆਰ ਹੋ ਜਾਓ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ।

 

You may also like